ਕੁਆਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਆਰੀ (ਵਿ, ਇ) ਅੱਲ੍ਹੜ ਉਮਰ ਦੀ ਅਣਵਿਆਹੀ ਮੁਟਿਆਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1498, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੁਆਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਆਰੀ ਕੁਮਾਰੀ. ਪੰਜ ਵਰ੍ਹੇ ਤੀਕ ਦੀ ਕੰਨ੍ਯਾ। ੨ ਕੰਨ੍ਯਾ. ਲੜਕੀ. “ਗਾਛਹੁ ਪੁਤ੍ਰੀ ਰਾਜ ਕੁਆਰਿ.” (ਬਸੰ ਅ: ਮ: ੧) “ਰਾਜਕੁਆਰਿ ਪੁਰੰਦਰੀਏ.” (ਰਾਮ ਨਾਮਦੇਵ) ੩ ਬਿਨਾ ਵਿਆਹੀ ਕੰਨ੍ਯਾ. “ਜਾ ਕੁਆਰੀ ਤਾ ਚਾਉ.” (ਸ. ਫਰੀਦ) ੪ ਲੌਂਡੀ. ਦਾਸੀ. “ਜਾਚੈ ਘਰਿ ਲਛਮੀ ਕੁਆਰੀ.” (ਮਲਾ ਨਾਮਦੇਵ) ੫ ਕਵਰੀ. ਕਵਲ. ਬੁਰਕੀ. “ਖਿੰਥਾ ਕਾਲ ਕੁਆਰੀ ਕਾਇਆ.” (ਜਪੁ) ਦੇਹ ਨੂੰ ਕਾਲ ਦਾ ਗ੍ਰਾਸ ਜਾਣਨਾ ਇਹ ਖਿੰਥਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1413, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁਆਰੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੁਆਰੀ (ਗੁ.। ਦੇਖੋ , ਕੁਆਰਿ) ੧. ਕੰਨ੍ਯਾਂ, ਅਨ ਵਿਆਹੀ। ਯਥਾ-‘ਜਾਂ ਕੁਆਰੀ ਤਾ ਚਾਉ’। ੨. ਕੁਮਾਰ ਅਵਸਥਾ, ਜਵਾਨੀ ਤੋਂ ਰਤਾ ਪਹਲੀ ਉਮਰ। ਯਥਾ-‘ਜਾਂ ਚੈ ਘਰਿ ਲਛਿਮੀ ਕੁਆਰੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1359, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.