ਕੰਧ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਧ ( ਨਾਂ , ਇ ) ਇੱਟਾਂ ਪੱਥਰਾਂ ਜਾਂ ਮਿੱਟੀ ਦੀ ਉਸਾਰੀ ਦੀਵਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3081, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੰਧ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਧ [ ਨਾਂਇ ] ਦੀਵਾਰ; ਪਹਾੜ ਜਾਂ ਚੱਟਾਨ ਦਾ ਸਿੱਧਾ ਖੜ੍ਹਾ ਪਾਸਾ; ਕੰਧੀ , ਕਿਨਾਰਾ; ਸਰੀਰ , ਦੇਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3071, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੰਧ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਧ . ਸੰਗ੍ਯਾ— ਦੀਵਾਰ. ਭਿੱਤਿ । ੨ ਭਾਵ— ਦੇਹ , ਜੋ ਜੀਵਾਤਮਾ ਬਿਨਾ ਕੰਧ ਸਮਾਨ ਜੜ੍ਹ ਹੈ. “ ਉਡੈ ਨ ਹੰਸਾ ਪੜੈ ਨ ਕੰਧ.” ( ਸਿਧਗੋਸਟਿ ) ੩ ਜੜ੍ਹਮਤਿ. ਬੁੱਧਿ— ਹੀਨ. “ ਪਾਹਨ ਕੀ ਪ੍ਰਿਤਮਾ ਕੋ ਅੰਧ ਕੰਧ ਹੈ ਪੁਜਾਰੀ.” ( ਭਾਗੁ ਕ ) ੪ ਸਿੰਧੀ. ਕੰਧ. ਗਰਦਨ. ਗ੍ਰੀਵਾ. ਸੰ. ਕੰਧਰ. ਜੋ ਕੰ ( ਸਿਰ ) ਨੂੰ ਧਾਰਨ ਕਰਦੀ ਹੈ. “ ਨਚੇ ਕੰਧਹੀਣੰ ਕਬੰਧੰ.” ( ਚੰਡੀ ੨ )

੫ ਸੰ. स्कन्ध — ਸੑਕੰਧ. ਕੰਨ੍ਹਾ. ਮੋਢਾ. ਕੰਧਾ. “ ਕੰਧਿ ਕੁਹਾੜਾ ਸਿਰ ਘੜਾ.” ( ਸ. ਫਰੀਦ ) ਦੇਖੋ , ਮਾਂਦਲ । ੬ ਦੇਖੋ , ਕੰਧੁ । ੭ ਕੰ ( ਜਲ ) ਨੂੰ ਜੋ ਧਾਰਨ ਕਰੇ , ਮੇਘ. ਬਾਦਲ । ੮ ਉੜੀਸੇ ਦੀ ਇੱਕ ਅਸਭ੍ਯ ਜਾਤਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2964, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.