ਖਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਰਾ (ਵਿ,ਪੁ) 1 ਖੋਟ ਤੋਂ ਰਹਿਤ; ਸ਼ੁੱਧ 2 ਨਿੰਮਲ ਅਕਾਸ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13502, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਰਾ [ਵਿਸ਼ੇ] ਖ਼ਾਲਸ, ਅਸਲੀ; ਚੰਗਾ, ਵਧੀਆ; ਸਾਫ਼; ਮੂੰਹ ਤੇ ਗੱਲ ਕਹਿ ਦੇਣ ਵਾਲ਼ਾ , ਨਿਝੱਕ; ਇਮਾਨਦਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13491, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਰਾ. ਵਿ—ਅਤਿ. ਬਹੁਤ. ਅਧਿਕ. “ਤੂ ਮੈ ਖਰਾ ਪਿਆਰਾ.” (ਧਨਾ ਮ: ੧) “ਆਏ ਖਰੇ ਕਠਿਨ ਜਮਕੰਕਰ.” (ਬਿਹਾ ਛੰਤ ਮ: ੫) ਵਡੇ ਕਰੜੇ। ੨ ਖਾਲਿਸ ਸ਼ੁੱਧ. ਬਿਨਾ ਮਿਲਾਵਟ. “ਖੋਟੇ ਕਉ ਖਰਾ ਕਹੈ, ਖਰੇ ਸਾਰ ਨ ਜਾਣੈ.” (ਗਉ ਅ: ਮ: ੧) ੩ ਸੱਚਾ । ੪ ਨਿਕਪਟ. ਛਲ ਰਹਿਤ । ੫ ਖਲੋਤਾ. ਖੜਾ. “ਅੰਤ ਕੀ ਬਾਰ ਕੋ ਖਰਾ ਨ ਹੋਸੀ.” (ਸੋਰ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13370, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖਰਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖਰਾ, ਪੁਲਿੰਗ : ਜੱਟਾਂ ਦੀ ਇੱਕ ਜਾਤੀ ਜਾਂ ਗੌਤ
ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 1115, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-26-02-31-27, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First