ਗਗਨ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਗਨ (ਨਾਂ,ਪੁ) ਅੰਬਰ; ਅਕਾਸ਼; ਅਸਮਾਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4996, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗਗਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਗਨ [ਨਾਂਪੁ] ਅਸਮਾਨ , ਅਕਾਸ਼, ਅੰਬਰ; ਖ਼ਲਾਅ, ਪੁਲਾੜ; ਸੁਰਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4986, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗਗਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਗਨ. ਸੰ. ਸੰਗ੍ਯਾ—ਜਿਸ ਵਿੱਚ ਗਮਨ ਕਰੀਏ, ਆਕਾਸ਼. “ਗਗਨਮੈ ਥਾਲੁ ਰਵਿ ਚੰਦੁ ਦੀਪਕ ਬਨੇ.” (ਸੋਹਿਲਾ) ੨ ਬਿੰਦੀ. ਸਿਫਰ। ੩ ਸੁੰਨਾ ਥਾਂ. ਪੁਲਾੜ। ੪ ਅਬਰਕ. ਅਭ੍ਰਕ। ੫ ਸੁਰਗ । ੬ ਪਵਨ. ਵਾਯੁ. ਹਵਾ. “ਊਪਰਿ ਕੂਪ ਗਗਨ ਪਨਿਹਾਰੀ.” (ਪ੍ਰਭਾ ਮ: ੧) ਦਸ਼ਮਦ੍ਵਾਰ ਕੂਪ, ਪਵਨ (ਪ੍ਰਾਣਾਯਾਮ ਦੀ ਸਾਧਨਾ) ਪਨਿਹਾਰੀ। ੭ ਭਾਵ—ਸਰਵਵ੍ਯਾਪੀ ਕਰਤਾਰ. “ਗਗਨ ਗੰਭੀਰੁ ਗਗਨੰਤਰਿ ਵਾਸੁ.” (ਓਅੰਕਾਰ) ੮ ਦਸ਼ਮਦ੍ਵਾਰ. “ਗਗਨਿ ਨਿਵਾਸਿ ਸਮਾਧਿ ਲਗਾਵੈ.” (ਆਸਾ ਅ: ਮ: ੧) ੯ ਦੇਖੋ, ਛੱਪਯ ਦਾ ਰੂਪ ੧। ੧੦ ਇੱਕ ਗਿਣਤੀ ਦਾ ਬੋਧਕ, ਕਿਉਂਕਿ ਆਕਾਸ਼ ਇੱਕ ਮੰਨਿਆ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4893, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First