ਗਾਗਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਾਗਰ (ਨਾਂ,ਇ) ਲੰਮੀ ਗਰਦਨ, ਸੌੜੇ ਮੂੰਹ, ਕੜੇਦਾਰ ਪੇਂਦੇ, ਮੋਕਲੇ ਪੇਟੇ ਅਤੇ ਘੜੇ ਦੀ ਸ਼ਕਲ ਜਿਹਾ ਲੋਹੇ ਜਾਂ ਪਿੱਤਲ ਆਦਿ ਦਾ ਬਰਤਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5798, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗਾਗਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਾਗਰ [ਨਾਂਇ] ਲੋਹੇ ਜਾਂ ਪਿੱਤਲ ਆਦਿ ਦੀ ਤੰਗ ਮੂੰਹ ਵਾਲ਼ੀ ਮਟਕੀ, ਕਲਸੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5791, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗਾਗਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਾਗਰ ਸੰ. ਗਗਰੀ. ਸੰਗ੍ਯਾ—ਧਾਤੁ ਅਥਵਾ ਮਿੱਟੀ ਦਾ ਤੰਗ ਮੂੰਹ ਵਾਲਾ ਜਲ ਲਿਆਉਣ ਦਾ ਪਾਤ੍ਰ. ਪਾਣੀ ਭਰਣ ਵੇਲੇਗਰ ਗਰ ਸ਼ਬਦ ਕਰਣ ਤੋਂ ਇਹ ਸੰਗ੍ਯਾ ਹੈ. ਕਲਸ਼. ਘੜਾ. “ਟੂਟਤ ਬਾਰ ਨ ਲਾਗੈ ਤਾ ਕਉ ਜਿਉ ਗਾਗਰਿ ਜਲ ਫੋਰੀ.” (ਸਾਰ ਮ: ੫) “ਨਿਤ ਉਠਿ ਕੋਰੀ ਗਾਗਰਿ ਆਨੈ.” (ਬਿਲਾ ਕਬੀਰ).
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5703, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First