ਗਾਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਾਰਾ (ਨਾਂ,ਪੁ) ਮਿੱਟੀ ਅਤੇ ਪਾਣੀ ਰਲਾ ਕੇ ਉਸਾਰੀ ਆਦਿ ਲਈ ਬਣਾਇਆ ਕਰੜਾ ਘੋਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4056, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗਾਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਾਰਾ [ਨਾਂਪੁ] ਮਿੱਟੀ ਅਤੇ ਪਾਣੀ ਦਾ ਬਣਿਆ ਮਿਸ਼ਰਨ, ਗਿੱਲੀ ਮਿੱਟੀ, ਚਿੱਕੜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4050, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗਾਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਾਰਾ. ਸੰਗ੍ਯਾ—ਕੀਚ. ਪੰਕ. ਚਿੱਕੜ । ੨ ਗਾਲੀਆਂ. “ਛੋਹਿਓ ਮੁਖ ਤੇ ਸੁਨਿਕਰਿ ਗਾਰਾ.” (ਮਾਰੂ ਮ: ੫) ੩ ਕਾਫ਼ੀ ਠਾਟ ਦਾ ਇੱਕ ਸੰਪੂਰਣ ਰਾਗ. ਇਸ ਵਿੱਚ ਦੋਵੇਂ ਗਾਂਧਾਰ ਤੇ ਦੋਵੇਂ ਨਿਦ ਲਗਦੇ ਹਨ. ਆਰੋਹੀ ਵਿੱਚ ਸ਼ੁੱਧ ਨਿਦ ਅਤੇ ਗਾਂਧਾਰ, ਅਵਰੋਹੀ ਵਿੱਚ ਕੋਮਲ ਗਾਂਧਾਰ ਅਤੇ ਨਿਦ ਹੈ. ਇਸ ਦਾ ਵਾਦੀ ਸੁਰ ਰਿਭ ਹੈ. ਇਹ ਮੁਸਲਮਾਨ ਗਾਯਕਾਂ ਨੇ ਕਾਨੜੇ ਦਾ ਭੇਦ ਕਲਪਿਆ ਹੈ, ਅਰ ਕਈਆਂ ਨੇ ਕਮਾਚ ਠਾਟ ਦਾ ਮੰਨਿਆ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3926, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗਾਰਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਗਾਰਾ (ਸੰ.। ਦੇਖ਼ੋ , ਗਾਰਿ) ੧. ਗਾਲਾਂ। ਯਥਾ-‘ਮੁਖ ਤੇ ਸੁਨਿ ਕਰ ਗਾਰਾ’।
੨. ਚਿਕੜ। ਯਥਾ-‘ਰਕਤ ਬੂੰਦ ਕਾ ਗਾਰਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3880, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First