ਗੁਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਰ [ਨਾਂਪੁ] ਫ਼ਾਰਮੂਲਾ, ਮੰਤਰ , ਢੰਗ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24172, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੁਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਰ. ਸੰਗ੍ਯਾ—ਗੁੜ. ਸਿਆਹਕੰਦ. “ਜੈਸੇ ਭਾਂਤ ਮਾਖਿਕਾ ਗੁਰ ਸੋਂ.” (ਚਰਿਤ੍ਰ ੧੦੮) ੨ ਸੰ. गुर्. ਧਾ—गुरू ਯਤਨ ਕਰਨਾ, ਉੱਦਮ ਕਰਨਾ, ਮਾਰਨਾ, ਨੁਕ਼੉੠ਨ ਕਰਨਾ, ਉਭਾਰਨਾ, ਉੱਚਾ ਕਰਨਾ। ੩ ਸੰ.

गुरू—ਗੁਰੁ. ਸੰਗ੍ਯਾ—ਇਹ ਸ਼ਬਦ ਗ੍ਰੀ (गृ) ਧਾਤੁ ਤੋਂ ਬਣਿਆ ਹੈ, ਇਸ ਦੇ ਅਰਥ ਹਨ ਨਿਗਲਣਾ ਅਤੇ ਸਮਝਾਉਣਾ, ਜੋ ਅਗ੍ਯਾਨ ਨੂੰ ਖਾ ਜਾਂਦਾ ਹੈ ਅਤੇ ਸਿੱਖ ਨੂੰ ਤਤ੍ਵਗ੍ਯਾਨ ਸਮਝਾਉਂਦਾ ਹੈ, ਉਹ ਗੁਰੁ ਹੈ. ਗੁਰਬਾਣੀ ਵਿੱਚ ਗੁਰ, ਗੁਰੁ ਅਤੇ ਗੁਰੂ ਸ਼ਬਦ ਇੱਕ ਹੀ ਅਰਥ ਵਿੱਚ ਆਏ ਹਨ, ਯਥਾ:—“ਗੁਰ ਅਪਨੇ ਬਲਿਹਾਰੀ.” (ਸੋਰ ਮ: ੫) “ਸੁਖਸਾਗਰੁ ਗੁਰੁ ਪਾਇਆ.” (ਸੋਰ ਮ: ੫) “ਅਪਨਾ ਗੁਰੂ ਧਿਆਏ.” (ਸੋਰ ਮ: ੫) ੪ ਧਰਮਉਪਦੇ੄਍੠. ਧਾਰਮਿਕ ਸਿਖ੍ਯਾ ਦੇਣ ਵਾਲਾ ਆਚਾਰਯ। ੫ ਮਤ ਦਾ ਆਚਾਰਯ. ਕਿਸੇ ਮਤ ਦੇ ਚਲਾਉਣ ਵਾਲਾ. “ਛਿਅ ਘਰ ਛਿਅ ਗੁਰ ਛਿਅ ਉਪਦੇਸ.” (ਸੋਹਿਲਾ) ਦੇਖੋ, ਛਿਅ ਉਪਦੇਸ। ੬ ਪਤਿ. ਭਰਤਾ. “ਸੋਭਾਵੰਤੀ ਸੋਹਾਗਣੀ ਜਿਨਿ ਗੁਰ ਕਾ ਹੇਤ ਅਪਾਰੁ.” (ਸ੍ਰੀ ਮ: ੩) ੭ ਵ੍ਰਿਹਸਪਤਿ. ਦੇਵਗੁਰੁ. “ਕਹੁ ਗੁਰ ਗਜ ਸਿਵ ਸਭਕੋ ਜਾਨੈ.” (ਗਉ ਕਬੀਰ) ੮ ਅੰਤਹਕਰਣ. ਮਨ. “ਕੁੰਭੇ ਬਧਾ ਜਲੁ ਰਹੈ, ਜਲੁ ਬਿਨੁ ਕੁੰਭ ਨ ਹੋਇ। ਗਿਆਨ ਕਾ ਬਧਾ ਮਨੁ ਰਹੈ, ਗੁਰ (ਮਨ) ਬਿਨੁ ਗਿਆਨ ਨ ਹੋਇ.” (ਵਾਰ ਆਸਾ) ੯ ਵਿ—ਪੂਜ੍ਯ. “ਨਾਨਕ ਗੁਰ ਤੇ ਗੁਰ ਹੋਇਆ.” (ਗੂਜ ਮ: ੩) ੧੦ ਵਡਾ. ਪ੍ਰਧਾਨ. “ਕਉਨ ਨਾਮ ਗੁਰ ਜਾਕੈ ਸਿਮਰੈ ਭਵਸਾਗਰ ਕਉ ਤਰਈ?” (ਸੋਰ ਮ: ੯) ੧੧ ਸੰਗ੍ਯਾ—ਸਿੱਧਾਂਤ. ਸਾਰ। ੧੨ ਮੂਲਮੰਤ੍ਰ। ੧੩ ਦੇਖੋ, ਗੁਰੁ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23874, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.