ਗੁਰਦੁਆਰਾ ਡੇਰਾ ਸਾਹਿਬ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਗੁਰਦੁਆਰਾ ਡੇਰਾ ਸਾਹਿਬ: ਇਹ ਗੁਰਦੁਆਰਾ ਲਾਹੌਰ ਦੇ ਕਿਲ੍ਹੇ ਦੇ ਨੇੜੇ ਉਸ ਸਥਾਨ ਉਤੇ ਬਣਿਆ ਹੋਇਆ ਹੈ ਜਿਥੇ ਗੁਰੂ ਅਰਜਨ ਦੇਵ ਜੀ ਨੇ ਆਪਣਾ ਮਹਾ ਬਲਿਦਾਨ ਦਿੱਤਾ ਸੀ। ਉਦੋਂ ਰਾਵੀ ਨਦੀ ਕਿਲ੍ਹੇ ਦੇ ਨੇੜੇ ਵਗਦੀ ਸੀ। ਗੁਰੂ ਜੀ ਨੂੰ ਬਹੁਤ ਤਸੀਹੇ ਦੇ ਇਥੇ ਲਿਆਉਂਦਾ ਗਿਆ ਅਤੇ ਇਥੇ ਹੀ 30 ਮਈ 1606 ਈ. ਨੂੰ ਗੁਰੂ ਜੀ ਨੇ ਮਹਾ ਪ੍ਰਸਥਾਨ ਕੀਤਾ। ਸ਼ਹਾਦਤ ਦੇ ਸਾਕੇ ਨੂੰ ਸਜੀਵ ਕਰਨ ਲਈ ਗੁਰੂ ਹਰਿਗੋਬਿੰਦ ਸਾਹਿਬ ਨੇ ਇਥੇ ਸਮਾਰਕ ਬਣਵਾਇਆ। ਇਸ ਦੀ ਵਰਤਮਾਨ ਇਮਾਰਤ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ-ਕਾਲ ਵਿਚ ਬਣਵਾਈ ਸੀ। ਪਹਿਲਾਂ ਇਥੇ ਹਰ ਸਾਲ ਗੁਰੂ ਜੀ ਦੀ ਸ਼ਹੀਦੀ ਵਾਲੇ ਦਿਨ ਬਹੁਤ ਵੱਡਾ ਧਾਰਮਿਕ ਇਕੱਠ ਹੁੰਦਾ ਸੀ। ਪੰਜਾਬ ਦੇ ਬਟਵਾਰੇ ਤੋਂ ਬਾਦ ਵੀ ਹਰ ਸਾਲ ਸ਼ਹੀਦੀ ਦਿਨ ਮਨਾਉਣ ਲਈ ਪੰਜਾਬ ਤੋਂ ਇਲਾਵਾ ਸਾਰੇ ਭਾਰਤ ਤੋਂ ਅਤੇ ਬਾਹਰਲੇ ਮੁਲਕਾਂ ਤੋਂ ਸਿੱਖ ਸ਼ਰਧਾਲੂ ਇਸ ਗੁਰੂ-ਧਾਮ’ਤੇ ਇਕੱਤਰ ਹੁੰਦੇ ਹਨ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2167, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.