ਚੰਡ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੰਡ [ਨਾਂਇ] ਚਪੇੜ , ਥੱਪੜ, ਚਾਂਟਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10810, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੰਡ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੰਡ. ਸੰ. चण्ड्. ਧਾ—ਗ਼ੁੱ ਕਰਨਾ। ੨ ਸੰਗ੍ਯਾ—ਇਮਲੀ ਦਾ ਬਿਰਛ। ੩ ਤਾਪ. ਗਰਮੀ। ੪ ਇੱਕ ਯਮਗਣ। ੫ ਵਿਨੁ ਦਾ ਇੱਕ ਪਾਦ। ੬ ਰਾਮਚੰਦ੍ਰ ਜੀ ਦੀ ਸੈਨਾ ਦਾ ਇੱਕ ਬਾਂਦਰ । ੭ ਸ਼ੁੰਭ ਅਸੁਰ ਦੇ ਸੈਨਾਪਤਿ ਮੁੰਡ ਦਾ ਛੋਟਾ ਭਾਈ , ਜਿਸ ਦੇ ਮਾਰਨ ਤੋਂ ਦੁਰਗਾ ਦਾ ਨਾਮ ਚੰਡਿਕਾ ਅਤੇ ਚੰਡੀ ਹੋਇਆ. “ਮੁੰਡ ਕੋ ਮੁੰਡ ਉਤਾਰਦਯੋ ਅਬ ਚੰਡ ਕੋ ਹਾਥਲਗਾਵਤ ਚੰਡੀ.” (ਚੰਡੀ ੧) ੮ ਯੋਗਨਿਦ੍ਰਾ. ਈਸ਼੍ਵਰ ਦੀ ਸ੍ਵਪਨ ਅਵਸਥਾ. “ਛੁਟੀ ਚੰਡ ਜਾਗੇ ਬ੍ਰਹਮ.” (ਚੰਡੀ ੧) ੯ ਚੰਡਿਕਾ ਦਾ ਸੰਖੇਪ. “ਨਿਰਖ ਰੂਪ ਬਰ ਚੰਡ ਕੋ ਗਿਰ੍ਯੋ ਮੂਰਛਾ ਖਾਇ.” (ਚੰਡੀ ੧) ੧੦ ਵਿ—ਤਿੱਖਾ. ਤੇਜ਼। ੧੧ ਗਰਮ. “ਅਬ ਸੂਰਜ ਕੀ ਚੰਡ ਕਿਰਨ ਭੀ.” (ਗੁਪ੍ਰਸੂ) ੧੨ ਕ੍ਰੋਧ ਸਹਿਤ. ਗੁਸੈਲਾ। ੧੩ ਘੋਰ. ਭਯਾਨਕ. ਡਰਾਵਣਾ. “ਚੰਡ ਕੋਪ ਕੈ ਚੰਡਿਕਾ ਏ ਆਯੁਧ ਕਰਲੀਨ.” (ਚੰਡੀ ੧) ੧੪ ਸਿੰਧੀ. ਸੰਗ੍ਯਾ—ਚੰਦ. ਚੰਦ੍ਰਮਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10754, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਚੰਡ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਚੰਡ ਵੇਖੋ ਕਉਸਕ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10746, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First