ਛਾਂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਾਂ (ਨਾਂ,ਇ) ਕਿਸੇ ਓਟ ਕਾਰਨ ਘੱਟ ਹੋਇਆ ਸੂਰਜ ਦਾ ਪ੍ਰਕਾਸ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6909, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛਾਂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਾਂ [ਨਾਂਇ] ਧੁੱਪ ਦੀ ਅਣਹੋਂਦ , ਛਾਇਆ, ਪਰਛਾਵਾਂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6896, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛਾਂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਛਾਂ ਸੰਗ੍ਯਾ—ਛਾਇਆ. ਸਾਯਹ. “ਪਹਿਲੋਦੇ ਜੜ ਅੰਦਰਿ ਜੰਮੈ ਤਾ ਉਪਰਿ ਹੋਵੈ ਛਾਉ.” (ਮ: ੧ ਵਾਰ ਮਲਾ) ੨ ਆਸਰਾ. ਰ. ਸਰਪਰਸ੍ਤੀ. “ਸਗਲਿਆ ਤੇਰੀ ਛਾਉ.” (ਕੇਦਾ ਮ: ੫) “ਸਭਨਾ ਜੀਆ ਇਕਾ ਛਾਉ.” (ਮ: ੧ ਵਾਰ ਸ੍ਰੀ) ੩ ਪ੍ਰਤਿਬਿੰਬ. ਅ਼ਕਸ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6772, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਛਾਂ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਛਾਂ, ਛਾਉ, ਛਾਉਂ, ( ਪ੍ਰਾਕ੍ਰਿਤ : छाई; छाया; ਸੰਸਕ੍ਰਿਤ : छाया) \ ਇਸਤਰੀ ਲਿੰਗ : ੧. ਸਾਇਆ, ਧੁੱਪ ਦੀ ਅਣਹੋਂਦ ਜੋ ਕਿਰਣਾਂ ਦੇ ਰੁਕਣ ਕਾਰਨ ਕਿਸੇ ਥਾਂ ਹੋਵੇ, ਪਰਛਾਵਾਂ; ੨. ਆਸਰਾ, ਰੱਖਿਆ, ਸਰਪਰਸਤੀ; ੩.ਅਕਸ
–ਛਾਂ ਵਿੱਚ ਆਉਣਾ, ਮੁਹਾਵਰਾ : ਸ਼ਰਨ ਵਿੱਚ ਆਉਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 51, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-22-02-39-02, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First