ਛਾਪ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਾਪ (ਨਾਂ,ਇ) ਹੱਥਾਂ ਦੀਆਂ ਉਂਗਲਾਂ ਵਿੱਚ ਪਹਿਰਨ ਵਾਲੀ ਮੁੰਦਰੀ ਜਿਸ ਦੇ ਉਤਲੇ ਪਾਸੇ ਕੋਈ ਵਿਸ਼ੇਸ਼ ਨਿਸ਼ਾਨ ਉੱਕਰਿਆ ਹੋਵੇ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7729, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛਾਪ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਾਪ [ਨਾਂਇ] ਛਾਪਾ , ਠੱਪਾ , ਨਿਸ਼ਾਨ; ਮੁੰਦਰੀ , ਅੰਗੂਠੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7716, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛਾਪ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਾਪ. ਸੰਗ੍ਯਾ—ਮੁਹਰ ਦਾ ਚਿੰਨ੍ਹ. ਮੁਦ੍ਰਾ. “ਸਤਿਗੁਰਿ ਕਰਿਦੀਨੀ ਧੁਰ ਕੀ ਛਾਪ.” (ਆਸਾ ਅ: ਮ: ੫) ੨ ਉਹ ਅੰਗੂਠੀ , ਜਿਸ ਦੇ ਥੇਵੇ ਉੱਤੇ ਅੱਖਰ ਖੁਦੇ ਹੋਏ ਹੋਣ। ੩ ਚਿੰਨ੍ਹ. ਨਿਸ਼ਾਨ। ੪ ਕਵੀ ਦਾ ਸੰਕੇਤ ਕੀਤਾ ਨਾਉਂ. Nom de plume. ਤਖ਼ੱਲੁ. ਜੈਸੇ ਭਾਈ ਨੰਦਲਾਲ ਜੀ ਦੀ ਛਾਪ “ਗੋਯਾ” ਹੈ। ੫ ਵਪਾਰੀ ਦਾ ਸੰਕੇਤ ਚਿੰਨ੍ਹ. Trade mark.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7583, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਛਾਪ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਛਾਪ ਸਿੰਧੀ ਛਾਪ। ਮੋਹਰ- ਸਤਿਗੁਰਿ ਕਰਿ ਦੀਨੀ ਧੁਰ ਕੀ ਛਾਪ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7565, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First