ਜਜਮਾਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਜਮਾਨ (ਨਾਂ,ਪੁ) ਪੂਜਾ ਪਾਠ ਲਈ ਪੰਡਤ ਨੂੰ ਦੱਛਣਾਂ ਅਤੇ ਖੁਸ਼ੀ-ਗ਼ਮੀ ਲਈ ਨਾਈ, ਮਹਿਰੇ, ਮਰਾਸੀ ਜਾਂ ਕੰਮੀ-ਕਮੀਣ ਆਦਿ ਨੂੰ ਲਾਗ- ਬੰਧਾਨ ਦੇਣ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4941, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜਜਮਾਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਜਮਾਨ ਦੇਖੋ, ਯਜਮਾਨ. ਯਗ੍ਯ ਕਰਨ ਵਾਲਾ. ਜੋ ਪੁਰੋਹਿਤ ਤੋਂ ਯਗ੍ਯ ਕਰਾਉਂਦਾ ਹੈ. “ਕਰਤਾ, ਤੂ ਮੇਰਾ ਜਜਮਾਨ.” (ਪ੍ਰਭਾ ਮ: ੧) “ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ, ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ.” (ਆਸਾ ਪਟੀ ਮ: ੩)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4870, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਜਮਾਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜਜਮਾਨ (ਸੰ.। ਸੰਸਕ੍ਰਿਤ ਯਜਮਾਨ) ੧. ਦਾਨ ਦੇਣ ਵਾਲਾ। ਯਥਾ-‘ਕਰਤਾ ਤੂ ਮੇਰਾ ਜਜਮਾਨੁ ’। ਹੇ ਈਸ਼੍ਵਰ ਤੂੰ ਹੀ ਮੈਨੂੰ ਦਾਨ ਦੇਣ ਵਾਲਾ ਹੈਂ।

੨. (ਸੰਸਕ੍ਰਿਤ ਪੂਜਾ ਕਰਨ ਵਾਲਾ) ਜੋ ਬ੍ਰਾਹਮਣ ਆਦਿਕਾਂ ਨੂੰ ਦਾਨ ਦੇ ਕੇ ਪੂਜਾ ਆਦਿਕ ਕਰਵਾਵੇ। ਯਥਾ-‘ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4851, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.