ਜੇਠਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੇਠਾ ( ਵਿ , ਪੁ ) ਪਹਿਲਾ ਜਨਮਿਆ ਪਲੇਠੀ ਦਾ ਪੁੱਤਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1900, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜੇਠਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੇਠਾ [ ਵਿਸ਼ੇ ] ਵੱਡਾ ਪੁੱਤਰ , ਪਲੇਠੀ ਦਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1894, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੇਠਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੇਠਾ. ਵਿ— ਜ੍ਯੇ੃਎. ਵਡਾ. ਬਜ਼ੁਰਗ. ਵ੍ਰਿੱਧ । ੨ ਸੰਗ੍ਯਾ— ਸ੍ਰੀ ਗੁਰੂ ਰਾਮਦਾਸ ਜੀ ਦਾ ਪਹਿਲਾ ਨਾਮ । ੩ ਗੁਰੂ ਰਾਮਦਾਸ ਸਾਹਿਬ ਦਾ ਇੱਕ ਪ੍ਰੇਮੀ ਸਿੱਖ । ੪ ਸੇਠੀ ਗੋਤ ਦਾ ਸ਼੍ਰੀ ਗੁਰੂ ਅਰਜਨਦੇਵ ਦਾ ਆਤਮਗ੍ਯਾਨੀ ਸਿੱਖ , ਜੋ ਲਹੌਰ ਗੁਰੂ ਸਾਹਿਬ ਨਾਲ ਕੈ਼ਦ ਰਿਹਾ. ਇਸ ਨੇ ਗਵਾਲੀਅਰ ਦੇ ਕਿ਼ਲੇ ਗੁਰੂ ਹਰਿਗੋਬਿੰਦ ਸਾਹਿਬ ਦੀ ਭੀ ਸੇਵਾ ਕੀਤੀ । ੫ ਬਹਿਲ ਗੋਤ ਦਾ ਇੱਕ ਪ੍ਰੇਮੀ ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ । ੬ ਹੇਹਰ ਗੋਤ ਦਾ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ , ਜੋ ਮਹਾਨ ਯੋਧਾ ਸੀ. ਇਹ ਗੁਰੂਸਰ ਦੇ ਜੰਗ ਵਿੱਚ ਸ਼ਹੀਦ ਹੋਇਆ ।

ਜੌਨਪੁਰ ਨਿਵਾਸੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ , ਜਿਸ ਨੂੰ ਤਾਮਸੀ ਤਪ ਛੱਡਕੇ ਇੰਦ੍ਰੀਆਂ ਦਾ ਨਿਗ੍ਰਹਰੂਪ ਤਪ ਕਰਨਾ ਗੁਰੂ ਸਾਹਿਬ ਨੇ ਉਪਦੇਸ਼ ਕੀਤਾ । ੮ ਲਖਨੌਰ ਨਿਵਾਸੀ ਮਸੰਦ , ਜੋ ਗੁਰੂ ਤੇਗਬਹਾਦੁਰ ਸਾਹਿਬ ਦਾ ਸੇਵਕ ਸੀ. ਪਟਨੇ ਤੋਂ ਆਨੰਦਪੁਰ ਨੂੰ ਆਉਂਦੇ ਦਸ਼ਮੇਸ਼ ਇਸ ਦੇ ਘਰ ਵਿਰਾਜੇ ਸਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1775, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.