ਜੋਗੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੋਗੀ (ਨਾਂ,ਪੁ) ਜੋਗ ਸਾਧਣ ਵਾਲਾ; ਫ਼ਕੀਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9654, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜੋਗੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੋਗੀ [ਨਾਂਪੁ] ਜੋਗ ਧਾਰਨ ਵਾਲ਼ਾ ਮਨੁੱਖ, ਯੋਗੀ ਫ਼ਕੀਰ , ਸਾਧੂ; ਸਪੇਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9645, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੋਗੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੋਗੀ. ਸੰ. ਯੋਗਿਨੑ. ਵਿ—ਯੋਗਾਭ੍ਯਾਸੀ। ੨ ਸੰਗ੍ਯਾ—ਆਤਮਾ ਵਿਚ ਜੁੜਿਆ ਹੋਇਆ ਪੁਰੁ.
“ਐਸਾ ਜੋਗੀ ਵਡ ਭਾਗੀ ਭੇਟੈ ਮਾਇਆ ਕੇ ਬੰਧਨ ਕਾਟੈ.” (ਗਉ ਮ: ੫) “ਪਰਨਿੰਦਾ ਉਸਤਤਿ ਨਹਿ ਜਾਂਕੈ ਕੰਚਨ ਲੋਹ ਸਮਾਨੋ। ਹਰਖ ਸੋਗ ਤੇ ਰਹੈ ਅਤੀਤਾ ਜੋਗੀ ਤਾਹਿ ਬਖਾਨੋ.” (ਧਨਾ ਮ: ੯)1 ਦੇਖੋ, ਯੋਗੀ। ੩ ਗੋਰਖਨਾਥ ਦੇ ਮਤ ਅਨੁਸਾਰ ਯੋਗਭੇਸ ਧਾਰਨ ਵਾਲਾ, ਅਤੇ ਹਠਯੋਗ ਦਾ ਅਭ੍ਯਾਸੀ. “ਜੋਗੀ ਜੰਗਮ ਭਗਵੇ ਭੇਖ.” (ਬਸੰ ਮ: ੧) ੪ ਵਿਕੁੰਭ ਆਦਿ ੨੭ ਯੋਗਾਂ ਦੇ ਜਾਣਨ ਵਾਲਾ, ਜ੍ਯੋਤਿ. “ਥਿਤਿਵਾਰੁ ਨ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ.” (ਜਪੁ) ੫ ਵਿ—ਯੋਗ੍ਯਤਾ ਵਾਲੀ. ਲਾਇਕ਼. “ਅਸਾਂ ਵੇਖੇਜੋਗੀ ਵਸਤੁ ਨ ਕਾਈ.” (ਭਾਗੁ) ੬ ਜਿਤਨੀ. ਜਿੰਨੀ. ਜਿਵੇਂ—ਖਾਣ ਜੋਗੀ ਰੋਟੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9342, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜੋਗੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਜੋਗੀ (ਸੰ.। ਸੰਸਕ੍ਰਿਤ ਯੋਗੀ। ਪੰਜਾਬੀ ਜੋਗੀ) ਪਰਮੇਸਰ ਵਲ ਚਿਤ ਦੀ ਇਸਥਿਤੀ ਵਾਲਾ। ਯਥਾ-‘ਏਕ ਦ੍ਰਿਸਟਿ ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ ’। ਤਥਾ-ਹੁਕਮੁ ਬੁਝੈ ਸੋ ਜੋਗੀ ਕਹੀਐ ਏਕਸ ਸਿਉ ਚਿਤੁ ਲਾਇ’।
੨. ਜੋਗ ਦੇ ਭੇਖ ਵਾਲਾ। ਦੇਖੋ , ‘ਜੋਗ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9290, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First