ਟਿੰਡ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਿੰਡ (ਨਾਂ,ਇ) 1 ਖੂਹ ਵਿੱਚੋਂ ਹਲਟ ਦੁਆਰਾ ਪਾਣੀ ਕੱਢਣ ਲਈ ਮਾਲ੍ਹ ਨਾਲ ਬੱਧਾ ਜਾਣ ਵਾਲਾ ਮਿੱਟੀ ਜਾਂ ਟੀਨ ਦਾ ਬਣਾਇਆ ਭਾਂਡਾ 2 ਵਾਲਾਂ ਤੋਂ ਰਹਿਤ ਗੰਜਾ ਸਿਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7680, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟਿੰਡ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਿੰਡ [ਨਾਂਇ] ਹਲ਼ਟ ਦੀ ਮਾਲ੍ਹ ਨਾਲ਼ ਬੰਨ੍ਹਿਆ ਜਾਣ ਵਾਲ਼ਾ ਇੱਕ ਪ੍ਰਕਾਰ ਦਾ ਭਾਂਡਾ; ਮੁੰਨਿਆ ਹੋਇਆ ਸਿਰ , ਖੋਪੜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7673, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਟਿੰਡ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਿੰਡ. ਸੰਗ੍ਯਾ—ਮਿੱਟੀ ਦਾ ਭਾਂਡਾ , ਜਿਸ ਦੀ ਗਡਵੇ ਜੇਹੀ ਸ਼ਕਲ ਹੁੰਦੀ ਹੈ. ਇਸ ਨੂੰ ਹਰਟ ਦੀ ਮਾਲ ਨਾਲ ਪਾਣੀ ਕੱਢਣ ਲਈ ਬੰਨ੍ਹਦੇ ਹਨ. “ਕਰ ਹਰਿ ਹਟਮਾਲ ਟਿੰਡ ਪਰੋਵਹੁ.” (ਬਸੰ ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7510, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਟਿੰਡ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਟਿੰਡ ਸੰਸਕ੍ਰਿਤ ਡਿਣੑਡਿਮ:। ਪ੍ਰਾਕ੍ਰਿਤ ਡਿੰਡਿਮ, ਡਿੰਡਿਵ। ਲਹਿੰਦੀ ਟਿੰਡ। ਗੜਵਾ , ਮਿੱਟੀ ਦੇ ਗੜਵੇ ਦੀ ਸ਼ਕਲ ਦਾ ਬਰਤਨ ਜੋ ਹਰਟ ਦੀ ਮਾਹਲ ਨਾਲ ਪਾਣੀ ਕੱਢਣ ਲਈ ਬੰਨ੍ਹਦੇ ਹਨ- ਕਰ ਹਰਿਹਟ ਮਾਲ ਟਿੰਡ ਪਰੋਵਹੁ ਤਿਸੁ ਭੀਤਰਿ ਮਨੁ ਜੋਵਹੁ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7472, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.