ਟੋਡੀ ਰਾਗ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਟੋਡੀ ਰਾਗ ( ਬਾਣੀ ) : ਗੁਰੂ ਗ੍ਰੰਥ ਸਾਹਿਬ ਵਿਚ ਆਏ ਟੋਡੀ ਰਾਗ ਵਿਚ ਕੁਲ 32 ਚਉਪਦੇ ਹਨ ਅਤੇ ਭਗਤ- ਬਾਣੀ ਪ੍ਰਕਰਣ ਵਿਚ ਨਾਮਦੇਵ ਦੇ ਤਿੰਨ ਸ਼ਬਦ ਹਨ ।

                      ਚਉਪਦੇ ਪ੍ਰਕਰਣ ਵਿਚ ਗੁਰੂ ਰਾਮਦਾਸ ਜੀ ਦੇ ਲਿਖੇ ਇਕ ਚਉਪਦੇ ਵਿਚ ਹਰਿ-ਨਾਮ ਲਈ ਤੀਬਰ ਇੱਛਾ ਨੂੰ ਦਰਸਾਇਆ ਗਿਆ ਹੈ । ਗੁਰੂ ਅਰਜਨ ਦੇਵ ਜੀ ਦੇ 30 ਚਉਪਦਿਆਂ ਵਿਚ 24 ਵਿਚ ਦੋ ਦੋ , ਪੰਜ ਵਿਚ ਚਾਰ ਚਾਰ ਅਤੇ ਇਕ ਵਿਚ ਪੰਜ ਪਦਿਆ ਦਾ ਸਮੁੱਚ ਹੈ । ਇਨ੍ਹਾਂ ਵਿਚ ਗੁਰਬਾਣੀ ਦੇ ਅਨੇਕ ਪੱਖਾਂ ਉਤੇ ਪ੍ਰਕਾਸ਼ ਪਾਇਆ ਗਿਆ ਹੈ । ਨਾਮ-ਸਿਮਰਨ ਇਨ੍ਹਾਂ ਸ਼ਬਦਾਂ ਦਾ ਕੇਂਦਰ-ਬਿੰਦੂ ਹੈ ਕਿਉਂਕਿ ਇਸ ਦੁਆਰਾ ਪ੍ਰਭੂ ਨਾਲ ਪ੍ਰੇਮ ਪੈਂਦਾ ਹੈ , ਜ਼ਿੰਦਗੀ ਦੇ ਦੁਖ-ਕਲੇਸ਼ ਨਸ਼ਟ ਹੁੰਦੇ ਹਨ । ਨੌਵੇਂ ਗੁਰੂ ਜੀ ਨੇ ਆਪਣੇ ਇਕ ਦੁਪਦੇ ਵਿਚ ਪਰਮਾਤਮਾ ਤੋਂ ਵਿਛੁੰਨੇ ਮਨੁੱਖ ਦੀ ਅਧਮ ਅਵਸਥਾ ਦਾ ਚਿਤਰ ਖਿਚਿਆ ਹੈ ।

                      ਭਗਤ - ਬਾਣੀ ਪ੍ਰਕਰਣ ਵਿਚ ਭਗਤ ਨਾਮਦੇਵ ਨੇ ਆਪਣੇ ਤਿੰਨ ਸ਼ਬਦਾਂ ਵਿਚ ਦਸਿਆ ਹੈ ਕਿ ਪਰਮਾਤਮਾ ਦੇ ਗੁਣਗਾਨ ਨਾਲ ਪਾਪ ਧੁਲ ਜਾਂਦੇ ਹਨ ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 790, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.