ਡਰਨਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡਰਨਾ [ਕਿਅ] ਸਹਿਮਣਾ, ਭੈ ਖਾਣਾ, ਖ਼ੌਫ਼ ਖਾਣਾ, ਭੈਭੀਤ ਹੋਣਾ [ਨਾਂਪੁ] ਫ਼ਸਲਾਂ ਦੀ ਰਾਖੀ ਲਈ ਖੇਤ ਵਿੱਚ ਖੜ੍ਹਾ ਕੀਤਾ ਮਨੁੱਖਾਕਾਰ ਢਾਂਚਾ, ਡਰਾਉਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1984, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਡਰਨਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡਰਨਾ ਕ੍ਰਿ—ਭੈ ਕਰਨਾ. ਖ਼ੌਫ਼ ਖਾਣਾ. “ਨਿਰਭਉ ਸੰਗਿ ਤੁਮਾਰੈ ਬਸਤੇ ਇਹੁ ਡਰਨੁ ਕਹਾ ਤੇ ਆਇਆ?” (ਗਉ ਮ: ੫) ੨ ਸੰਗ੍ਯਾ—ਜਾਨਵਰਾਂ ਦੇ ਡਰਾਉਣ ਲਈ ਖੇਤ ਵਿੱਚ ਖੜਾ ਕੀਤਾ ਬਣਾਉਟੀ ਮਨੁੱਖ ਅਥਵਾ ਭਯੰਕਰ ਪਸ਼ੂ ਆਦਿ. “ਜਿਉ ਡਰਨਾ ਖੇਤ ਮਾਹਿ ਡਰਾਇਆ.” (ਗਉ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1942, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਡਰਨਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਡਰਨਾ (ਸੰ.। ਸੰਸਕ੍ਰਿਤ ਦਰ। ਪੰਜਾਬੀ ਡਰਨਾ ਤੋਂ ਡਰ ਦੇਣ ਵਾਲਾ ਡਰਾਉਣਾ, ਇਸ ਦਾ ਸੰਖੇਪ ਡਰਨਾ) ਪੈਲੀ ਵਿਚ ਇਕ ਲੀਰਾਂ ਦਾ ਪੁਤਲਾ ਬਣਾਕੇ ਖੜਾ ਰਖਦੇ ਹਨ, ਜਿਸ ਨੂੰ ਵੇਖਕੇ ਪੰਛੀ ਡਰ ਜਾਂਦੇ ਹਨ। ਯਥਾ-‘ਜਿਉ ਡਰਨਾ ਖੇਤ ਮਾਹਿ ਡਰਾਇਆ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1928, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First