ਤਿਥਿ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਿਥਿ (ਨਾਂ,ਇ) ਚੰਦਰਮਾ ਦੀ ਕਲਾ ਦੇ ਵਧਣ ਘਟਣ ਨਾਲ ਸ਼ੁਮਾਰ ਹੋਣ ਵਾਲਾ ਦਿਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3266, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਿਥਿ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਿਥਿ. ਸੰ. ਸੰਗ੍ਯਾ—ਚੰਦ੍ਰਮਾ ਦੀ ਕਲਾ ਦੇ ਵਧਣ ਘਟਣ ਨਾਲ ਸ਼ੁਮਾਰ ਹੋਣ ਵਾਲਾ ਦਿਨ. ਮਿਤਿ. ਤਾਰੀਖ਼. ਮਹੀਨੇ ਦੇ ਦੋ ਪੱਖਾਂ ਦੇ ਲਿਖਣ ਲਈ ਤਿਥਾਂ ਦੇ ਨਾਲ ਸੁਦੀ ਬਦੀ ਸ਼ਬਦ ਜੋੜਦੇ ਹਨ. ਸ਼ੁਕੑਲ (ਚਿੱਟਾ) ਦਿਨ ਦਾ ਸੰਖੇਪ ਸ਼ੁਦਿ ਹੈ, ਜਿਸ ਤੋਂ ਸੁਦੀ ਬਣ ਗਿਆ ਹੈ, ਬਹੁਲ (ਕਾਲਾ) ਦਿਨ ਦਾ ਸੰਖੇਪ ਬਦਿ ਹੈ, ਜਿਸ ਤੋਂ ਬਦੀ ਸ਼ਬਦ ਬਣਿਆ ਹੈ। ੨ ਪੰਦ੍ਰਾਂ ਦੀ ਗਿਣਤੀ, ਕ੍ਯੋਂਕਿ ਪੱਖ ਵਿੱਚ ਪੰਦਰਾਂ ਤਿਥਾਂ ਹੁੰਦੀਆਂ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3094, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤਿਥਿ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਿਥਿ (ਸੰ.। ਸੰਸਕ੍ਰਿਤ) ਉਹ ਤ੍ਰੀਕਾਂ ਜੋ ਚੰਦ੍ਰਮਾਂ ਦੀ ਚਾਲ ਤੋਂ ਗਿਣੀਦੀਆਂ ਹਨ, ਏਕਮ , ਦੂਜ , ਮਸ੍ਯਾ, ਪੁੰਨ੍ਯਾ ਆਦਿਕ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3067, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.