ਤੁਲਸੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੁਲਸੀ ( ਨਾਂ , ਇ ) ਕਫ਼-ਨਾਸ਼ਕ ਅਤੇ ਭੁੱਖ ਵਧਾਉਣ ਵਾਲੇ ਖੁਸ਼ਬੋਦਾਰ ਪੱਤਿਆਂ ਵਾਲਾ ਮਰੂਏ ਦੀ ਕਿਸਮ ਦਾ ਗੁਣਕਾਰੀ ਪੌਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1624, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੁਲਸੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੁਲਸੀ [ ਨਾਂਪੁ ] ਹਿੰਦੀ ਦਾ ਇੱਕ ਪ੍ਰਸਿੱਧ ਰਾਮ ਭਗਤ ਕਵੀ ਤੁਲਸੀਦਾਸ : ਇੱਕ ਪਵਿੱਤਰ ਬੂਟਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1614, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੁਲਸੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੁਲਸੀ . ਸੰ. ਸੰਗ੍ਯਾ— ਜੋ ਆਪਣੀ ਤੁਲ੍ਯਤਾ ( ਬਰਾਬਰੀ ) ਨੂੰ ਫੈਂਕ ਦੇਵੇ , ਸੋ ਤੁਲਸੀ. ਅਰਥਾਤ ਜਿਸ ਦੇ ਤੁਲ੍ਯ ਹੋਰ ਬੂਟਾ ਨਹੀਂ. ਤੁਲਸੀ ਮਰੂਏ ਦੀ ਕਿ਼ਸਮ ਦਾ ਇੱਕ ਚਰਪਰਾ ਪੌਦਾ ਹੈ. ਇਸ ਦੇ ਪੱਤੇ ਕਫ ਨਾਸ਼ਕ ਅਤੇ ਭੁੱਖ ਵਧਾਉਣ ਵਾਲੇ ਹਨ. ਵੈਦ ਤਪ ਆਦਿਕ ਕਈ ਰੋਗਾਂ ਵਿੱਚ ਤੁਲਸੀ ਵਰਤਦੇ ਹਨ. ਜੇ ਤੁਲਸੀ ਦੇ ਪੱਤੇ ਚਾਯ ਵਾਂਙ ਉਬਾਲਕੇ ਦੁੱਧ ਅਤੇ ਮਿੱਠਾ ਮਿਲਾਕੇ ਪੀਤੇ ਜਾਣ ਤਾਂ ਮੇਦੇ ਅਤੇ ਫਿਫੜੇ ਦੇ ਅਨੇਕ ਰੋਗ ਦੂਰ ਹੋਂਦੇ ਹਨ. L. Ocymum Sacrum. ਅੰ. Sweet basil.

        ਵੈ੄ਨਵ ਧਰਮ ਅਨੁਸਾਰ ਇਸ ਨੂੰ ਬਹੁਤ ਹੀ ਪਵਿਤ੍ਰ ਮੰਨਿਆ ਹੈ ਅਰ ਸ਼ਾਲਗ੍ਰਾਮ ਦੀ ਪੂਜਾ ਤਾਂ ਬਿਨਾ ਤੁਲਸੀ ਹੋ ਹੀ ਨਹੀਂ ਸਕਦੀ

                ਬ੍ਰਹ੝ਵੈਵਰਤ ਪੁਰਾਣ ਵਿੱਚ ਕਥਾ ਹੈ ਕਿ ਗੋਲੋਕ ਵਿੱਚ ਤੁਲਸੀ ਨਾਮ ਦੀ ਇੱਕ ਰਾਧਾ ਦੀ ਸਖੀ ਸੀ. ਇੱਕ ਦਿਨ ਕ੍ਰਿ੄ਨ ਜੀ ਨਾਲ ਤੁਲਸੀ ਨੂੰ ਕੇਲ ਕਰਦੇ ਦੇਖਕੇ ਰਾਧਾ ਨੇ ਸ੍ਰਾਪ ਦਿੱਤਾ ਕਿ ਤੂੰ ਮਨੁੱਖ ਸ਼ਰੀਰ ਧਾਰਣ ਕਰ. ਇਸ ਪੁਰ ਤੁਲਸੀ ਰਾਜਾ ਧਰਮਧ੍ਵਜ ਦੀ ਕੰਨ੍ਯਾ ਹੋਈ , ਅਤੇ ਸ਼ੰਖਚੂੜ ਰਾਖਸ ਨਾਲ ਵਿਆਹ ਹੋਇਆ. ਸ਼ੰਖਚੂੜ ਨੂੰ ਇਹ ਵਰ ਮਿਲਿਆ ਹੋਇਆ ਸੀ ਕਿ ਜਦ ਤੀਕ ਉਸ ਦੀ ਇਸਤ੍ਰੀ ਦਾ ਸਤ ਭੰਗ ਨਹੀਂ ਹੋਊ , ਓਦੋਂ ਤੀਕ ਉਸ ਨੂੰ ਕੋਈ ਨਹੀਂ ਜਿੱਤ ਸਕੇਗਾ. ਸ਼ੰਖਚੂੜ ਨੇ ਸਾਰੇ ਦੇਵਤੇ ਜਿੱਤ ਲਏ ਅਰ ਤਿੰਨ ਲੋਕਾਂ ਦਾ ਮਾਲਿਕ ਬਣ ਗਿਆ. ਦੇਵਤਿਆਂ ਨੇ ਵਿ੄ਨੁ ਦੀ ਸ਼ਰਣ ਲਈ ਅਤੇ ਸਹਾਇਤਾ ਮੰਗੀ. ਵਿ੄ਨੁ ਨੇ ਸ਼ੰਖਚੂੜ ਦਾ ਭੇਸ ਧਾਰਕੇ ਤੁਲਸੀ ਦਾ ਸਤ ਭੰਗ ਕੀਤਾ. ਤੁਲਸੀ ਨੇ ਵਿ੄ਨੁ ਨੂੰ ਸ੍ਰਾਪ ਦਿੱਤਾ ਕਿ ਤੂੰ ਪੱਥਰ ਹੋਜਾ. ਵਿ੄ਨੁ ਨੇ ਆਖਿਆ ਕਿ ਤੂੰ ਭੀ ਇਸ ਸ਼ਰੀਰ ਨੂੰ ਛੱਡਕੇ ਸਦਾ ਲ੖ਮੀ ਵਾਂਙ ਮੇਰੀ ਪ੍ਯਾਰੀ ਰਹੇਂਗੀ. ਤੇਰੇ ਸ਼ਰੀਰ ਤੋਂ ਗੰਡਕਾ ਨਦੀ ਅਤੇ ਕੇਸ਼ਾਂ ਤੋਂ ਤੁਲਸੀ ਦਾ ਬੂਟਾ ਹੋਵੇਗਾ. ਦੋਹਾਂ ਦੇ ਪਰਸਪਰ ਸ੍ਰਾਪ ਦੇ ਕਾਰਣ ਵਿ੄ਨੁ ਸ਼ਾਲਗ੍ਰਾਮ ਹੋਏ , ਜੋ ਗੰਡਕਾ ਨਦੀ ਵਿੱਚੋਂ ਮਿਲਦੇ ਹਨ ਅਤੇ ਤੁਲਸੀ ਬੂਟਾ ਬਣੀ. ਦੇਖੋ , ਜਲੰਧਰ ਸ਼ਬਦ.

        ਬਹੁਤ ਵੈ੄ਨਵ ਤੁਲਸੀ ਅਤੇ ਸ਼ਾਲਗ੍ਰਾਮ ਦਾ ਵਿਆਹ ਧੂਮ ਧਾਮ ਨਾਲ ਕਰਦੇ ਹਨ ਅਰ ਤੁਲਸੀ ਦੀ ਲੱਕੜ ਦੀ ਮਾਲਾ ਅਤੇ ਕੰਠੀ ਪਹਿਰਦੇ ਹਨ. ਤੁਲਸੀ ਦਾ ਖ਼ਾ੉ ਕਰਕੇ ਪੂਜਨ ਕੱਤਕ ਬਦੀ ਅਮਾਵਸ ( ਮੌਸ ) ਨੂੰ ਹੁੰਦਾ ਹੈ ਕਿਉਂਕਿ ਇਹ ਤਿਥਿ ਤੁਲਸੀ ਦੇ ਜਨਮ ਦੀ ਮੰਨੀ ਗਈ ਹੈ. ਤੁਲਸੀ ਦੇ ਸੰਸਕ੍ਰਿਤ ਨਾਮ ਹਨ—

ਵਿ੄ਨੁਵੱਲਭਾ , ਹਰਿਪ੍ਰਿਯਾ , ਵਿ੍ਰੰਦਾ , ਪਾਵਨੀ , ਵਹੁਪਤ੍ਰੀ , ਸ਼੍ਯਾਮਾ , ਤ੍ਰਿਦਸ਼ ਮੰਜਰੀ , ਮਾਧਵੀ , ਅਮ੍ਰਿਤਾ , ਸੁਰਵੱਲੀ. “ ਨਾ ਸੁਚਿ ਸੰਜਮ ਤੁਲਸੀ ਮਾਲਾ.” ( ਮਾਰੂ ਸੋਲਹੇ ਮ : ੫ ) ੨ ਸ਼੍ਰੀ ਗੁਰੂ ਅਰਜਨਦੇਵ ਦਾ ਇੱਕ ਪਰੋਪਕਾਰੀ ਸਿੱਖ । ੩ ਦੇਖੋ , ਤੁਲਸੀਦਾਸ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1414, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੁਲਸੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤੁਲਸੀ ( ਸੰ. । ਸੰਸਕ੍ਰਿਤ ਤੁਲਾ = ਬਰਾਬਰ + ਖੋ = ਨਾਸ ਕਰਨਾ + ਙ ਤੇ ਙੀਪੑ ਪ੍ਰਤੇ * । ਜੋ ਤੁੱਲਤਾ ਨੂੰ ਸਿਟ ਦੇਵੇ , ਜਿਸ ਦੇ ਤੁੱਲ ਕੋਈ ਨਹੀਂ ਭਾਵ ) ੧. ਬ੍ਰਹਮ । ਯਥਾ-‘ ਖੇਚਰ ਭੂਚਰ ਤੁਲਸੀ ਮਾਲਾ ਗੁਰ ਪਰਸਾਦੀ ਪਾਇਆ’ ।

ਦੇਖੋ , ‘ ਖੇਚਰ’ ‘ ਸਾਲਗ੍ਰਾਮ’

‘ ਤੁਲਸੀ ਮਾਲਾ’

੨. ( ਸੰਸਕ੍ਰਿਤ ) ਇਕ ਖੁਸ਼ਬੂਦਾਰ ਬੂਟਾ ਹੈ ਜਿਸ ਦੇ ਸਿਰ ਤੇ ਫ਼ੁਲਾਂ ਦੀ ਥਾਂ ਮੁੰਜਰਾਂ ਨਿਕਲਦੀਆਂ ਹਨ , ਜੋ ਹਿੰਦੂ ਮੱਤ ਵਿਚ ਇਕ ਪਤਿਬ੍ਰਤਾ ਇਸਤ੍ਰੀ ਦੀ ਜੜ੍ਹ ਬਿਵਸਥਾ ਦੱਸਦੇ ਹਨ । ਇਸ ਦੀਆਂ ਮਾਲਾ ਬੀ ਬਣਾਂਦੇ ਤੇ ਬੈਰਾਗੀ ਪਹਿਨਦੇ ਹਨ । ਦਵਾਈਆਂ ਵਿਚ ਬੀ ਵਰਤੀਂਦਾ ਹੈ * । ਰੀਹਾਂਨ ਯਾਂ ਨਿਆਜ਼-ਬੋ ਇਸ ਦੀ ਦੂਸਰੀ ਕਿਸਮ ਹੈ ।

----------

* ਵਿਲਸਨ ਵਿਲਸਨ ਕੋਸ਼ੇ ।

----------

* ਪਾਲੇ ਦੇ ਤਾਪ ਲਈ ਇਸ ਦਾ ਖਾਣਾ ਗੁਣਕਾਰੀ ਹੈ । ਤੁਲਸੀ ਦੇ ਬਨ ਰਿਹਾਂ ਬੀ ਤਾਪ ਨਹੀਂ ਚੜ੍ਹਦਾ , ਐਸਾ ਖ੍ਯਾਲ ਹੈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1380, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.