ਤ੍ਰਿਸ਼ਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤ੍ਰਿਸ਼ਨਾ [ ਨਾਂਇ ] ਇੱਛਾ , ਚਾਹ; ਤ੍ਰੇਹ , ਪਿਆਸ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3041, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤ੍ਰਿਸ਼ਨਾ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਤ੍ਰਿਸ਼ਨਾ : ਸੰਸਕ੍ਰਿਤ ਪਿਛੋਕੜ ਵਾਲੇ ਇਸ ਸ਼ਬਦ ਦਾ ਆਮ ਅਰਥ ਹੈ ਪਿਆਸ , ਤ੍ਰਿਖਾ । ਅਧਿਆਤਮਿਕ ਖੇਤਰ ਵਿਚ ਇਸ ਨੂੰ ਮਨੁੱਖ ਦੀ ਕਿਸੇ ਵਸਤੂ ਨੂੰ ਪ੍ਰਾਪਤ ਕਰਨ ਦੀ ਪ੍ਰਬਲ ਇੱਛਾ ਲਈ ਵਰਤਿਆ ਜਾਂਦਾ ਹੈ । ਪਰ ਤ੍ਰਿਸ਼ਨਾ ਕਦੇ ਤ੍ਰਿਪਤ ਨਹੀਂ ਹੁੰਦੀ , ਵਧਦੀ ਹੀ ਜਾਂਦੀ ਹੈ । ਗੁਰੂ ਅਰਜਨ ਦੇਵ ਜੀ ਨੇ ਗਉੜੀ ਰਾਗ ਵਿਚ ਕਿਹਾ ਹੈ— ਤ੍ਰਿਸਨਾ ਬਿਰਲੇ ਹੀ ਕੀ ਬੁਝੀ ਹੇ ਕੋਟਿ ਜੋਰੇ ਲਾਖ ਕ੍ਰਿੋਰੈ ਮਨੁ ਹੋਰੇ ਪਰੈ ਪਰੈ ਹੀ ਕਉ ਲੁਝੀ ਹੇ ( ਗੁ.ਗ੍ਰੰ.213 ) । ਧਨਾਸਰੀ ਰਾਗ ਵਿਚ ਵੀ ਗੁਰੂ ਜੀ ਨੇ ਕਿਹਾ ਹੈ— ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਬੂਝੀ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਸੂਝੀ ( ਗੁ.ਗ੍ਰੰ.672 ) ।

                      ਤ੍ਰਿਸ਼ਨਾ ਨੂੰ ਬੁਝਾਉਣ ਜਾਂ ਤ੍ਰਿਪਤ ਕਰਨ ਦੇ ਉਪਾ ਵੀ ਗੁਰਬਾਣੀ ਵਿਚ ਦਸੇ ਗਏ ਹਨ । ਗੁਰੂ ਅਰਜਨ ਦੇਵ ਜੀ ਨੇ ਇਸ ਦਾ ਪ੍ਰਮੁਖ ਉਪਾ ਹਰਿ-ਨਾਮ ਦੀ ਆਰਾਧਨਾ ਦਸਿਆ ਹੈ— ਤ੍ਰਿਸਨਾ ਬੁਝੈ ਹਰਿ ਕੈ ਨਾਮਿ ਮਹਾ ਸੰਤੋਖੁ ਹੋਵੈ ਗੁਰਬਚਨੀ ਪ੍ਰਭ ਸਿਉ ਲਾਗੈ ਪੂਰਨ ਧਿਆਨੁ ਮਹਾ ਕਲੋਲ ਬੁਝਹਿ ਮਾਇਆ ਕੇ ਕਰਿ ਕਿਰਪਾ ਮੇਰੇ ਦੀਨ ਦਇਆਲ ਅਪਣਾ ਨਾਮੁ ਦੇਹਿ ਜਪਿ ਪੂਰਨ ਹੋਇ ਦਾਸ ਕੀ ਘਾਲ ( ਗੁ.ਗ੍ਰੰ.682-83 ) ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2760, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.