ਥਾਪੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥਾਪੀ (ਨਾਂ,ਇ) ਕੱਪੜੇ ਧੋਣ ਲਈ ਵਰਤੀਂਦੀ ਘੜੀ ਹੋਈ ਚਪਟੀ ਲੱਕੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2825, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਥਾਪੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥਾਪੀ [ਨਾਂਇ] ਸ਼ਾਬਾਸ਼ ਦੇਣ ਦਾ ਭਾਵ, ਪਿਆਰ ਨਾਲ਼ ਪਿੱਠ ਉੱਤੇ ਹੱਥ ਮਾਰਨ ਦੀ ਕਿਰਿਆ; ਕੱਪੜੇ ਧੋਣ ਲਈ ਘੜੀ ਹੋਈ ਲੱਕੜ; ਚੂਨੇ ਦੇ ਪਲਸਤਰ ਨੂੰ ਥੱਪਣ ਵਾਲ਼ਾ ਸੰਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2821, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਥਾਪੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਥਾਪੀ (ਸੰ.। ਸੰਸਕ੍ਰਿਤ ਸੑਥਾਪਨੰ=ਪ੍ਰਤਿਸਠੑਤ ਕਰਨਾ) ੧. ਪਿੱਠ ਉਤੇ ਹੱਥ , ਜੋ ਇਸ ਗਲ ਦੇ ਪ੍ਰਗਟ ਕਰਨ ਲਈ ਹੋਵੇ ਕਿ ਥਾਪੀ ਦੇਣ ਵਾਲਾ ਅਪਣੀ ਪ੍ਰਸੰਨਤਾ ਪ੍ਰਗਟ ਕਰ ਰਿਹਾ ਹੈ। ਵਡੇ ਛੋਟਿਆਂ ਨੂੰ ਥਾਪੀ ਦੇਂਦੇ ਹਨ। ਯਥਾ-‘ਗੁਰ ਥਾਪੀ ਦਿਤੀ ਕੰਡਿ ਜੀਓ’।

੨. (ਕ੍ਰਿ.। ਸੰਸਕ੍ਰਿਤ ਸਥਾਪਨੰ) ਇਸਥਿਤ ਕੀਤੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2578, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਥਾਪੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥਾਪੀ. ਦੇਖੋ, ਥਾਪਨ। ੨ ਸੰਗ੍ਯਾ—ਥਪਕੀ. ਪਿਆਰ ਨਾਲ ਪਿੱਠ ਤੇ ਹੱਥ ਮਾਰਨ ਦੀ ਕ੍ਰਿਯਾ. “ਗੁਰਿ ਥਾਪੀ ਦਿਤੀ ਕੰਡਿ ਜੀਉ.” (ਸ੍ਰੀ ਮ: ੫ ਪੈਪਾਇ) ੩ ਮਿੱਟੀ ਅਤੇ ਚੂਨਾ ਕੁੱਟਣ ਦੀ ਚਪਟੀ ਮੋਗਰੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1985, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-09-02, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.