ਦਿੜਬਾ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਦਿੜਬਾ (ਕਸਬਾ): ਪੰਜਾਬ ਦਾ ਇਕ ਪੁਰਾਤਨ ਕਸਬਾ ਜੋ ਸੰਗਰੂਰ ਨਗਰ ਤੋਂ ਦੱਖਣ-ਪੂਰਵ ਦਿਸ਼ਾ ਵਿਚ 30 ਕਿ.ਮੀ. ਦੀ ਵਿਥ ਉਤੇ ਵਸਿਆ ਹੋਇਆ ਹੈ। ਇਸ ਕਸਬੇ ਵਿਚ ਗੁਰੂ ਤੇਗ ਬਹਾਦਰ ਜੀ ਪਧਾਰੇ ਸਨ ਅਤੇ ਪਿੰਡ ਤੋਂ ਬਾਹਰ ਇਕ ਟੋਭੇ ਦੇ ਕੰਢੇ ਠਹਿਰੇ ਸਨ। ਗੁਰੂ ਸਾਹਿਬ ਦੀ ਆਮਦ ਦੀ ਯਾਦ ਵਿਚ ‘ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ’ ਬਣਿਆ ਹੋਇਆ ਹੈ। ਇਸ ਗੁਰੂ-ਧਾਮ ਦੀ ਇਮਾਰਤ ਵਿਚ ਸੰਨ 1955 ਈ. ਵਿਚ ਵਾਧਾ ਹੋਇਆ। ਸੰਨ 1978 ਈ. ਵਿਚ ਇਕ ਸਰੋਵਰ ਵੀ ਬਣਵਾਇਆ ਗਿਆ। ਇਹ ਗੁਰਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਹੈ, ਪਰ ਇਸ ਦੀ ਸਾਂਭ-ਸੰਭਾਲ ਸਥਾਨਕ ਕਮੇਟੀ ਕਰਦੀ ਹੈ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1028, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.