ਦੁਨੀ ਚੰਦ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਦੁਨੀ ਚੰਦ : ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਪਿੰਡ ਦਾ ਇਕ ਮਸੰਦ ਜੋ ਭਾਈ ਸਾਲ੍ਹੋ ਦਾ ਪੋਤਰਾ ਸੀਸੰਨ 1700 ਈ. ਵਿਚ ਜਦੋਂ ਪਹਾੜੀ ਰਾਜਿਆਂ ਨੇ ਆਨੰਦਪੁਰ ਨੂੰ ਘੇਰਨ ਦੀ ਯੋਜਨਾ ਬਣਾਈ ਤਾਂ ਇਹ ਆਪਣੇ ਪੰਜ ਸੌ ਯੋਧਿਆਂ ਨੂੰ ਨਾਲ ਲੈ ਕੇ ਗੁਰੂ ਜੀ ਦੀ ਸਹਾਇਤਾ ਲਈ ਉਥੇ ਪਹੁੰਚਿਆ । ਇਕ ਦਿਨ ਅਚਾਨਕ ਪਹਾੜੀ ਰਾਜਿਆਂ ਨੇ ਲੋਹਗੜ੍ਹ ਦਾ ਦਰਵਾਜ਼ਾ ਤੋੜਨ ਲਈ ਹਾਥੀ ਨੂੰ ਨਸ਼ਿਆ ਕੇ ਭੇਜਣ ਦੀ ਜੁਗਤ ਬਣਾ ਲਈ । ਸਿੱਖ ਇਤਿਹਾਸ ਅਨੁਸਾਰ ਜਦੋਂ ਗੁਰੂ ਜੀ ਨੂੰ ਪਤਾ ਲਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਸਾਡੇ ਪਾਸ ਵੀ ਇਕ ਮਸਤ ਹਾਥੀ ਹੈ ਜੋ ਉਸ ਨੂੰ ਮਸਲ ਦੇਵੇਗਾ । ਗੁਰੂ ਜੀ ਦੇ ਇਰਾਦੇ ਦੇ ਪਤਾ ਲਗਣ’ ਤੇ ਦੁਨੀਚੰਦ ਘਬਰਾ ਗਿਆ ਅਤੇ ਉਥੋਂ ਖਿਸਕਣ ਵਿਚ ਹੀ ਆਪਣੀ ਸਲਾਮਤੀ ਸਮਝੀ । ਆਪਣੇ ਕੁਝ ਸਾਥੀਆਂ ਸਹਿਤ ਕਿਲ੍ਹੇ ਦੀ ਦੀਵਾਰ ਟਪਣ ਲਗਿਆਂ ਉਸ ਨੇ ਡਿਗ ਕੇ ਟੰਗ ਤੁੜਾ ਲਈ । ਫਿਰ ਜਦੋਂ ਆਪਣੇ ਪਿੰਡ ਬੀਮਾਰ ਪਿਆ ਸੀ ਤਾਂ ਸਪ ਨੇ ਡੰਗ ਲਿਆ । ਇਸ ਘਟਨਾ ਨੂੰ ਵੇਖਦੇ ਹੋਇਆਂ ਇਸ ਦੇ ਪੋਤਰਿਆਂ— ਸਰੂਪ ਸਿੰਘ ਅਤੇ ਅਨੂਪ ਸਿੰਘ— ਨੇ ਗੁਰੂ-ਦਰਬਾਰ ਵਿਚ ਹਾਜ਼ਰੀ ਭਰ ਕੇ ਮਾਫ਼ੀ ਮੰਗੀ ਅਤ ਗੁਰੂ ਜੀ ਨੂੰ ਆਪਣੀ ਸੇਵਾ ਅਰਪਿਤ ਕੀਤੀ ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1972, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.