ਦੇਸ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੇਸ. ਸੰ. ਦੇਸ਼. ਸੰਗ੍ਯਾ—ਮੁਲਕ. ਪ੍ਰਿਥਿਵੀ ਦਾ ਵਡਾ ਖੰਡ , ਜਿਸ ਵਿੱਚ ਕਈ ਇਲਾਕੇ ਹੋਣ. “ਦੇਸ ਛੋਡਿ ਪਰਦੇਸਹਿ ਧਾਇਆ.” (ਪ੍ਰਭਾ ਅ: ਮ: ੫) ੨ ਦੇਹ ਦਾ ਅੰਗ. “ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ.” (ਬਿਹਾ ਛੰਤ ਮ: ੫) ਅੰਗਾਂ ਦਾ ਲਿਬਾਸ ਅਤੇ ਭੂਣ। ੩ ਕਮਾਚ ਠਾਟ ਦਾ ਇੱਕ ਔੜਵ ਸੰਪੂਰਣ ਰਾਗ. ਆਰੋਹੀ ਵਿੱਚ ਗਾਂਧਾਰ ਅਤੇ ਧੈਵਤ ਵਰਜਿਤ ਹਨ. ਵਾਦੀ ਰਿਭ ਅਤੇ ਸੰਵਾਦੀ ਨਿਦ ਹੈ. ਅਵਰੋਹੀ ਵਿੱਚ ਗਾਂਧਾਰ ਤੇ ਠਹਿਰਨ ਤੋਂ ਸੋਰਠ ਦੀ ਸ਼ਕਲ ਬਣ ਜਾਂਦੀ ਹੈ. ਇਸ ਦੇ ਗਾਉਣ ਦਾ ਵੇਲਾ ਰਾਤ ਦਾ ਦੂਜਾ ਪਹਰ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24963, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦੇਸ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦੇਸ (ਸੰ.। ਸੰਸਕ੍ਰਿਤ ਦੇਸ਼:) ਸਥਾਨ ਮਾਤ੍ਰ, ਦੇਸ ਪ੍ਰਸਿੱਧ। ਯਥਾ-‘ਦੇਸ ਦਿਸੰਤਰਿ ਮੈ ਸਗਲੇ ਝਾਗੇ’। ਦੇਖੋ , ‘ਦੇਸ ਬਿਦੇਸ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 24949, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First