ਧਿਆਨੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਿਆਨੁ ਸੰ. ਧ੍ਯੈ ਧਾਤੁ ਦਾ ਅਰਥ ਹੈ ਸੋਚ ਵਿਚਾਰ , ਇਸ ਤੋਂ ਧ੍ਯਾਨ ਸ਼ਬਦ ਬਣਦਾ ਹੈ, ਜਿਸ ਦਾ ਅਰਥ ਹੈ ਕਿਸੇ ਵ੎ਤੁ ਵਿੱਚ ਵ੍ਰਿੱਤਿ ਦਾ ਲਿਵਲੀਨ ਕਰਨਾ. ਚਾਰੇ ਪਾਸਿਓਂ ਮਨ ਨੂੰ ਰੋਕਕੇ ਇੱਕ ਵਿ੄ਯ ਟਿਕਾਉਣ ਦੀ ਕ੍ਰਿਯਾ. ਪਾਤੰਜਲ ਦਸ਼੗ਨ ਵਿੱਚ ਲਿਖਿਆ ਹੈ—“ तत्र

प्रत्ययैकता ध्यानम्” (ਯੋਗਸੂਤ੍ਰ, ੩—੨) “ਸੁਣਿਐ ਲਾਗੈ ਸਹਜਿ ਧਿਆਨੁ.” (ਜਪੁ) “ਧਿਆਨੀ ਧਿਆਨੁ ਲਾਵਹਿ.” (ਸ੍ਰੀ ਅ: ਮ: ੫) ੨ ਅੰਤਹਕਰਣ ਵਿੱਚ ਕਿਸੇ ਵਸਤੁ ਦਾ ਪ੍ਰਤੱਖ ਭਾਵ। ੩ ਖਿਆਲ. ਚਿੰਤਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12540, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.