ਨਲ੍ਹ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਨਲ੍ਹ ( ਭੱਟ ) : ਇਕ ਭੱਟ ਕਵੀ ਜਿਸ ਨੇ ਗੁਰੂ ਰਾਮਦਾਸ ਜੀ ਦੀ ਉਸਤਤ ਵਿਚ 16 ਛੰਦ ਲਿਖੇ ਸਨ ਅਤੇ ਜੋ ਹੁਣ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ । ਇਸ ਦੀ ਧਾਰਣਾ ਹੈ ਕਿ ਗੁਰੂ ਜੀ ਦੀ ਚਰਣ ਛੋਹ ਪ੍ਰਾਪਤ ਕਰਨ ਨਾਲ ਜਿਗਿਆਸੂ ਦਾ ਉੱਧਾਰ ਹੋ ਜਾਂਦਾ ਹੈ ।

                      ਇਸ ਨੇ ਆਪਣੇ ਪਦਿਆਂ ਵਿਚ ‘ ਦਾਸ ’ ਸ਼ਬਦ ਦੀ ਵਰਤੋਂ ਕੀਤੀ ਹੈ । ਇਸ ਕਰਕੇ ਕਈ ਵਿਦਵਾਨਾਂ ਨੇ ‘ ਦਾਸ’ ਨਾਂ ਦੇ ਇਕ ਵਖਰੇ ਭੱਟ ਕਵੀ ਦੀ ਕਲਪਨਾ ਕੀਤੀ ਹੈ , ਜੋ ਸਹੀ ਨਹੀਂ ਹੈ । ਇਹ ਸ਼ਬਦ ਉਸ ਦੀ ਨਿਮਰਤਾ ਦਾ ਵਾਚਕ ਹੈ ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 806, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.