ਨੜਾਲੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੜਾਲੀ. ਜਿਲਾ ਰਾਵਲਪਿੰਡੀ, ਤਸੀਲ ਗੁੱਜਰਖ਼ਾਨ, ਥਾਣਾ ਜਾਤਲੀ ਵਿੱਚ ਇੱਕ ਪਿੰਡ , ਜੋ ਰੇਲਵੇ ਸਟੇਸ਼ਨ ਦੌਲਤਾਲਾ ਤੋਂ ਛੀ ਮੀਲ ਦੱਖਣ ਪੱਛਮ ਹੈ. ਇਸ ਪਿੰਡ ਵਿੱਚ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਦ੍ਵਾਰਾ ਹੈ. ਇੱਥੇ ਭਾਈ ਹਰਬੰਸ ਜੀ ਤਪਾ ਗੁਰੂ ਜੀ ਦੇ ਸਿੱਖ ਸਨ. ਉਨ੍ਹਾਂ ਦਾ ਪ੍ਰੇਮ ਦੇਖਕੇ ਕਸ਼ਮੀਰ ਤੋਂ ਪੰਜਾਬ ਨੂੰ ਆਉਂਦੇ ਸਤਿਗੁਰੂ ਵਿਰਾਜੇ ਸਨ. ਇਹ ਗੁਰਦ੍ਵਾਰਾ ਪਹਿਲਾਂ ਤਪਾ ਹਰਬੰਸ ਜੀ ਦੇ ਨਾਮ ਤੇ ਪ੍ਰਸਿੱਧ ਸੀ, ਪਰ ਹੁਣ ਗੁਰੂ ਜੀ ਦਾ ਗੁਰਦ੍ਵਾਰਾ ਮਸ਼ਹੂਰ ਹੋ ਗਿਆ ਹੈ. ਦਾਲਾਨ ਬਹੁਤ ਸੁੰਦਰ ਬਣਿਆ ਹੋਇਆ ਹੈ, ਜਿੱਥੇ ਸ਼੍ਰੀ ਗੁਰੂ ਗ੍ਰੰਥਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1023, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਨੜਾਲੀ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਨੜਾਲੀ (ਪਿੰਡ): ਪੱਛਮੀ ਪੰਜਾਬ ਦੇ ਰਾਵਲਪਿੰਡੀ ਜ਼ਿਲ੍ਹੇ ਦੀ ਗੁਜਰਖ਼ਾਨ ਤਹਿਸੀਲ ਦਾ ਇਕ ਪਿੰਡ , ਜਿਥੇ ਗੁਰੂ ਹਰਿਗੋਬਿੰਦ ਸਾਹਿਬ ਨੇ ਚਰਣ ਪਾਏ ਸਨ। ਸੰਨ 1619 ਈ. ਵਿਚ ਕਸ਼ਮੀਰ ਨੂੰ ਜਾਂਦਿਆਂ ਗੁਰੂ ਜੀ ਨੇ ਕੁਝ ਸਮੇਂ ਲਈ ਇਸ ਪਿੰਡ ਆ ਕੇ ਭਾਈ ਹਰਬੰਸ ਨੂੰ ਦਰਸ਼ਨ ਦੇ ਕੇ ਕ੍ਰਿਤਾਰਥ ਕੀਤਾ ਸੀ। ਬਾਦ ਵਿਚ ਭਾਈ ਹਰਬੰਸ ਦੀ ਸਮਾਧ ਦੇ ਪਰਿਸਰ ਵਿਚ ‘ਗੁਰਦੁਆਰਾ ਪਾਤਿਸ਼ਾਹੀ ਛੇਵੀਂ’ ਉਸਾਰਿਆ ਗਿਆ। ਸੰਨ 1947 ਈ. ਵਿਚ ਪੰਜਾਬ ਦੀ ਵੰਡ ਵੇਲੇ ਇਹ ਗੁਰੂ-ਧਾਮ ਪਾਕਿਸਤਾਨ ਵਿਚ ਰਹਿ ਗਿਆ ਹੈ।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1001, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no
ਨੜਾਲੀ ਸਰੋਤ :
ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ
ਨੜਾਲੀ : ਪੱਛਮੀ ਪੰਜਾਬ (ਪਾਕਿਸਤਾਨ) ਦਾ ਇਕ ਪਿੰਡ ਹੈ ਜੋ ਰੇਲਵੇ ਸਟੇਸ਼ਨ ਦੌਲਤਾਲਾ ਤੋਂ 10 ਕਿ. ਮੀ. ਦੱਖਣ-ਪੱਛਮ ਵੱਲ ਵਾਕਿਆ ਹੈ। ਇਸ ਪਿੰਡ ਵਿਚ ਗੁਰੂ ਹਰਿਗੋਬਿੰਦ ਸਾਹਿਬ ਦਾ ਇਕ ਗੁਰਦੁਆਰਾ ਹੈ ਜਿਥੇ ਗੁਰੂ ਸਾਹਿਬ ਆਪਣੇ ਇਕ ਪ੍ਰੇਮੀ ਹਰਬੰਸ ਜੀ ਤਪਾ ਦੀ ਤਾਂਘ ਸਦਕਾ ਕਸ਼ਮੀਰ ਤੋਂ ਪੰਜਾਬ ਆਉਂਦੇ ਹੋਏ ਵਿਰਾਜੇ ਸਨ । ਇਹ ਗੁਰਦੁਆਰਾ ਪਹਿਲਾਂ ਤਪਾ ਹਰਬੰਸ ਜੀ ਦੇ ਨਾਂ ਨਾਲ ਪ੍ਰਸਿੱਧ ਸੀ ਪਰ ਹੁਣ ਗੁਰਦੁਆਰਾ ਗੁਰੂ ਜੀ ਦੇ ਨਾਂ ਨਾਲ ਹੀ ਮਸ਼ਹੂਰ ਹੈ। ਗੁਰਦੁਆਰੇ ਦੀ ਇਮਾਰਤ ਕਾਫ਼ੀ ਸੁੰਦਰ ਬਣੀ ਹੋਈ ਹੈ ।
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 649, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2018-02-02-12-33-16, ਹਵਾਲੇ/ਟਿੱਪਣੀਆਂ: ਹ. ਪੁ. –ਮ. ਕੋ. : 687
ਵਿਚਾਰ / ਸੁਝਾਅ
Please Login First