ਪਤੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਤੀ ( ਨਾਂ , ਪੁ ) ਵਿਆਹੁਤਾ ਖਾਵੰਦ; ਸੁਆਮੀ; ਖਸਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6464, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਤੀ [ ਨਾਂਪੁ ] ਘਰਵਾਲ਼ਾ , ਖ਼ਸਮ , ਖ਼ਾਵੰਦ , ਸੁਆਮੀ , ਮਾਲਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6441, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਤੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਤੀ . ਸ੍ਵਾਮੀ. ਦੇਖੋ , ਪਤਿ ੬ ਅਤੇ ੭. “ ਕਿਨ ਬਿਧਿ ਪਾਵਉ ਪ੍ਰਾਨਪਤੀ ? ” ( ਬਸੰ ਮ : ੧ ) ੨ ਪਤ੍ਰੀ. ਤਿਥਿਪਤ੍ਰ. ਪੰਚਾਂਗਪਤ੍ਰ. “ ਪਾਧੇ ਆਣਿ ਪਤੀ ਬਹਿ ਵਾਚਾਈਆ.” ( ਸੂਹੀ ਛੰਤ ਮ : ੪ ) ੩ ਪਤ੍ਰਿਕਾ. ਚਿੱਠੀ । ੪ ਪੱਤਿ. ਪੈਦਲ ਫੌਜ. “ ਰਥੀ ਗਜੀ ਹਈ ਪਤੀ ਅਪਾਰ ਸੈਨ ਭੱਜਹੈ.” ( ਪਾਰਸਾਵ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6143, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਤੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਤੀ ( ਸੰ. । ਸੰਸਕ੍ਰਿਤ ਪਤਿ : ) ੧. ਖਸਮ , ਭਰਤਾ । ਯਥਾ-‘ ਕਿਨ ਬਿਧਿ ਪਾਵਉ ਪ੍ਰਾਨੁ ਪਤੀ’ ।

੨. ( ਸੰਸ੍ਰਕਿਤ ਪਤ੍ਰੀ ) ਪਤ੍ਰੀ , ਤਿੱਥਾਂ , ਮਹੂਰਤਾਂ , ਸਾਹਿਆਂ , ਲਗਨਾਂ , ਆਦਿਕਾਂ ਦੱਸਣ ਵਾਲੀ ਸੈਂਚੀ ਇਸ ਨੂੰ ਤਿੱਥ ਪਤ੍ਰੀ ਕਹਿੰਦੇ ਹਨ ।

੩. ਜਿਸ ਪਲ ਘੜੀ ਆਦਮੀ ਜੰਮਿਆਂ ਹੋਵੇ ਉਸ ਤੋਂ ਜ੍ਯੋਤਿਸ਼ ਦਾ ਹਿਸਾਬ ਗਿਣ ਕੇ ਉਸ ਦੀ ਆਯੂ ਦੁਖ ਸੁਖ ਆਦਿ ਗਲਾਂ ਗਿਣ ਕੇ ਜਿਸ ਵਿਚ ਲਿਖੀਆਂ ਹੋਣ , ਇਸ ਨੂੰ ਜਨਮ ਪੱਤ੍ਰੀ ਕਹਿੰਦੇ ਹਨ । ਯਥਾ-‘ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ’ ।

੪. ( ਸੰ. । ਸੰਸਕ੍ਰਿਤ ਪਤ੍ਰ ) ਤੁਲਸੀ ਦਲ ।           ਦੇਖੋ , ‘ ਭਾਵਨ ਪਾਤੀ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6113, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.