ਪਰਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਮ [ਵਿਸ਼ੇ] ਸ੍ਰੇਸ਼ਠ, ਮੁੱਖ; ਸਭ ਤੋਂ ਵੱਧ; ਪਹਿਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17553, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਰਮ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਮ. ਵਿ—ਅਤ੍ਯੰਤ. ਸਭ ਤੋਂ ਵਧਕੇ. “ਓਇ ਪਰਮਪੁਰਖ ਦੇਵਾਧਿਦੇਵ.” (ਬਸੰ ਕਬੀਰ) ੨ ਪ੍ਰਧਾਨ. ਮੁਖ੍ਯ. “ਕਹੂੰ ਪੀਲ ਪਰਮੰ ਕਟੇ.” (ਚੰਡੀ ੨) ੩ ਪਹਿਲਾ. ਆਦ੍ਯ। ੪ ਸੰਗ੍ਯਾ—ਕਰਤਾਰ. ਪਾਰਬ੍ਰਹਮ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17324, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਰਮ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਰਮ (ਗੁ.। ਸੰਸਕ੍ਰਿਤ) ੧. ਸ੍ਰੇਸ਼ਟ, ਸਭ ਤੋਂ ਚੰਗਾ

੨. ਖਾਸ, ਮੁਖ੍ਯ।

੩. ਪਹਿਲੇ ਹੋਣ ਵਾਲਾ। ਯਥਾ-‘ਓਇ ਪਰਮ ਪੁਰਖ ਦੇਵਾਧਿ ਦੇਵ ’। ਤਥਾ-‘ਪਰਮਾਦਿ ਪੁਰਖ ਮਨੋਪਿਮੰ’।  ਦੇਖੋ ,‘ਪਰਮ ਹੰਸ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 17299, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.