ਪਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਲ [ਨਾਂਪੁ] ਸਮੇ ਦਾ ਇੱਕ ਮਾਪ, ਇੱਕ ਸਕਿੰਟ ਦੀ ਇੱਕ ਇਕਾਈ , ਬਹੁਤ ਥੋੜ੍ਹਾ ਸਮਾਂ; ਲਗਭਗ ਪੰਜਾਹ ਗ੍ਰਾਮ ਵਜ਼ਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27803, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਲ. ਸੰ. ਸੰਗ੍ਯਾ—੨੪ ਸੈਕਁਡ (second) ਦਾ ਸਮਾ. “ਪਲ ਭੀਤਰਿ ਤਾਕਾ ਹੋਇ ਬਿਨਾਮ.” (ਸੁਖਮਨੀ) ੨ ਮਾਸ. ਮਾਂਸ. “ਬਹੁ ਭੂਤ ਪਿਸਾਚਨ ਕਾਕਨ ਡਾਕਨਿ ਤੋਖ ਕਰੈ ਪਲ ਮੇ ਪਲ ਸੋਂ.” (ਕ੍ਰਿਸਨਾਵ) ੩ ਚਾਰ ਤੋਲਾ ਭਰ ਵਜ਼ਨ। ੪ ਤਰਾਜ਼ੂ. ਤੁਲਾ। ੫ ਤਰਾਜ਼ੂ ਦਾ ਪਲੜਾ । ੬ ਅੱਖ ਦਾ ਪੜਦਾ. ਪਲਕ । ੭ ਮੂਰਖ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27661, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਲ (ਸੰ.। ਸੰਸਕ੍ਰਿਤ) ੧. ਇਕ ਘੜੀ ਦਾ ਸਠਵਾਂ ਹਿੱਸਾ , ਥੋੜਾ ਸਮਾਂ। ਯਥਾ-ਇਕੁ ਪਲੁ ਦਿਨਸੁ ਮੋਕਉ ਕਬਹੁ ਨ ਬਿਹਾਵੈ’।

੨. (ਸੰਸਕ੍ਰਿਤ ਧਾਤੂ ਪਲੑ=ਹਿੱਲਨਾ) ਪਲਕਾਰਾ।           ਦੇਖੋ , ‘ਪੰਕਜ ੪’

੩. ਦੇਖੋ, ‘ਪਲੈ ੩.’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 27622, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.