ਪਾਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਕ ( ਵਿ , ਪੁ ) ਪਵਿੱਤਰ; ਸ਼ੁੱਧ; ਸਾਫ਼; ਸੱਚਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7153, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਾਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਕ ( ਨਾਂ , ਇ ) ਫੋੜੇ ਜਾਂ ਜਖਮ ਵਿੱਚੋਂ ਪੱਕ ਕੇ ਨਿਕਲਿਆ ਕੱਚ-ਲਹੂ ਦਾ ਮੁਆਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7152, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਾਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਕ 1. [ ਨਾਂਇ ] ਫੋੜੇ ਫਿਣਸੀ ਵਿੱਚੋਂ ਨਿਕਲ਼ਨ ਵਾਲ਼ੀ ਪਸ , ਰਾਧ 2 [ ਵਿਸ਼ੇ ] ਪਵਿੱਤਰ , ਨਿਰਮਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7144, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਾਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਕ . ਸੰਗ੍ਯਾ— ਜ਼ਖ਼ਮ ਪੱਕਣ ਤੋਂ ਵਿਚੋਂ ਨਿਕਲੀ ਪੂੰ. ਰਾਧ. ਪਸ । ੨ ਸੰ. ਰਿੰਨ੍ਹਣ ਦੀ ਕ੍ਰਿਯਾ. ਪਕਾਉਣਾ । ੩ ਪੱਕਿਆ ਹੋਇਆ ਅੰਨ. ਰਸੋਈ. “ ਸੋਚ ਪਾਕ ਹੋਤੀ.” ( ਗਉ ਅ : ਮ : ੫ ) ੪ ਇੱਕ ਦੈਤ , ਜਿਸ ਨੂੰ ਇੰਦ੍ਰ ਨੇ ਮਾਰਿਆ. ਦੇਖੋ , ਪਾਕਸਾਸਨ । ੫ ਵਿ— ਮੂਰਖ. ਦੇਖੋ , ਅਪਾਕ ੫ । ੬ ਫ਼ਾ ਦੇਖੋ , ਪਾਕੁ ੨ । ੭ ਦੋ੄ ਰਹਿਤ. ਬਿਨਾ ਕਲੰਕ । ੮ ਡਿੰਗ. ਬਾਲਕ. ਬੱਚਾ । ੯ ਭਾਈ ਸੰਤੋਖ ਸਿੰਘ ਜੀ ਨੇ ਪਕ੍ਵ ਦੀ ਥਾਂ ਭੀ ਪਾਕ ਵਰਤਿਆ ਹੈ. “ ਹੁਤੋ ਪਾਕ ਰਸ ਲਾਗ ਚੁਚਾਵਨ.” ( ਗੁਪ੍ਰਸੂ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6931, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.