ਪਾਰਬ੍ਰਹਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਰਬ੍ਰਹਮ [ਨਾਂਪੁ] ਵੇਖੋ ਪਰਮਾਤਮਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8445, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਾਰਬ੍ਰਹਮ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਰਬ੍ਰਹਮ. ਦੇਖੋ, ਪਰਬ੍ਰਹਮ. “ਪਾਰਬ੍ਰਹਮ ਅਪਰੰਪਰ ਸੁਆਮੀ.” (ਗਉ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8204, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਾਰਬ੍ਰਹਮ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਪਾਰਬ੍ਰਹਮ: ਵਾਹਿਗੁਰੂ ਦਾ ਇਕ ਪ੍ਰਯਾਯਵਾਚੀ ਜੋ ਸੰਸਕ੍ਰਿਤ ਦੇ ‘ਪਾਰਬ੍ਰਹਮ’ ਦਾ ਤਦਭਵ ਰੂਪ ਹੈ। ਇਸ ਦਾ ਅਰਥ ਹੈ ਜਗਤ ਤੋਂ ਪਰੇ ਜੋ ਨਿਰਗੁਣ ਬ੍ਰਹਮ ਹੈ, ਜਿਸ ਦਾ ਕੋਈ ਸਰੂਪ, ਗੁਣ ਜਾਂ ਉਪਾਧੀ ਨਹੀਂ ਹੈ। ਗੁਰਬਾਣੀ ਅੰਦਰ ਪਰਮਸੱਤਾ ਦੇ ਵਾਚਕ ਨਾਂਵਾਂ ਵਿਚ ਇਸ ਸ਼ਬਦ ਨੂੰ ਸ਼ਾਮਲ ਕੀਤਾ ਗਿਆ ਹੈ—ਅਚੁਤ ਪਾਰਬ੍ਰਹਮ ਪਰਮੇਸਰੁ ਅੰਤਰਜਾਮੀ ਮਧੁਸੂਦਨ ਦਾਮੋਦਰ ਸੁਆਮੀ (ਗੁ.ਗ੍ਰੰ.1082)। ਸਿਰੀ ਰਾਗ ਵਿਚ ਵੀ ਇਸ ਨੂੰ ਪਰਮ-ਸੱਤਾ ਦਾ ਵਾਚਕ ਦਸਿਆ ਗਿਆ ਹੈ—ਰੰਗੁ ਲਗੀ ਪਾਰਬ੍ਰਹਮ ਤਾ ਸਰਪਰ ਨਰਕੇ ਜਾਇ (ਗੁ.ਗ੍ਰੰ.70)।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8179, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਪਾਰਬ੍ਰਹਮ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਾਰਬ੍ਰਹਮ (ਵਿਸ਼ੇਖ਼ਣ ਵਿਸ਼ੇਖ਼੍ਯ। ਸੰਸਕ੍ਰਿਤ ਪਾਰ। ਬ੍ਰਹਮ, ਪਰੰਬ੍ਰਹਮਨੑ) ਬ੍ਰਹਮ ਜੋ ਸਰਬ ਅਵਸਥਾ ਤੋਂ ਪਰੇ ਹੈ। ਯਥਾ-‘ਅਚੁਤ ਪਾਰਬ੍ਰਹਮ ਪਰਮੇਸੁਰ ਅੰਤਰਜਾਮੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8179, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.