ਪਾਸਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਸਾ ( ਨਾਂ , ਪੁ ) ਤਰਫ; ਬਾਹੀ; ਧਿਰ; ਪੱਖ; ਧੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2602, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਾਸਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਸਾ 1. [ ਨਾਂਪੁ ] ਦਿਸ਼ਾ , ਤਰਫ਼ , ਵੱਲ; ਧਿਰ , ਧੜਾ 2. [ ਨਾਂਪੁ ] ਚੌਪੜ/ਲੁੱਡੋ ਦੀ ਖੇਡ ਦੀ ਇੱਕ ਗੀਟੀ; ਸ਼ੁੱਧ ਸੋਨੇ ਦਾ ਟੁਕੜਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2594, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਾਸਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਸਾ . ਸੰ. ਪਾਸ਼ਕ. ਸੰਗ੍ਯਾ— ਧਾਤੁ ਅਤੇ ਹਾਥੀ ਦੰਦ ਆਦਿ ਦੇ ਉਂਗਲ ਜਿੰਨੇ ਲੰਮੇ ਚਾਰ ਜਾਂ ਛੀ ਪਹਿਲੂ ਟੁਕੜੇ , ਜਿਨ੍ਹਾਂ ਪੁਰ ਚੌਪੜ ( ਚੌਸਰ ) ਖੇਡਣ ਲਈ ਬਿੰਦੀਆਂ ਦੇ ਚਿੰਨ੍ਹ ਅਥਵਾ ਅੰਗ ਬਣੇ ਹੁੰਦੇ ਹਨ. ਖਿਲਾਰੀ ਇਨ੍ਹਾਂ ਨੂੰ ਸਿੱਟਕੇ ਅਤੇ ਬਿੰਦੀਆਂ ਦਾ ਹਿਸਾਬ ਜੋੜਕੇ ਗੋਟੀਆਂ ਬਿਸਾਤ ਪੁਰ ਚਲਾਉਂਦੇ ਹਨ. ਅ੖.1  “ ਕਬਹੁ ਨ ਹਾਰਹਿ ਢਾਲਿ ਜੁ ਜਾਣਹਿ ਪਾਸਾ.” ( ਸੂਹੀ ਕਬੀਰ ) ੨ ਪਾਸ਼੗਺ ਬਗਲ । ੩ ਦਿਸ਼ਾ. ਓਰ । ੪ ਸ਼ੁੱਧ ਸੋਨੇ ਦਾ ਇੱਕ ਚੁਕੋਣਾ ਟੁਕੜਾ , ਜੋ ਤੋਲ ਵਿੱਚ ਛੱਬੀ ਤੋਲੇ ਅੱਠ ਮਾਸ਼ੇ ਦਾ ਹੁੰਦਾ ਹੈ । ੫ ਰਮਲ ਦਾ ਡਾਲਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2292, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਾਸਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਾਸਾ ( ਸੰ. । ਸੰਸਕ੍ਰਿਤ ਪਾਸ਼ਕ : । ਪੰਜਾਬੀ ਪਾਸਾ ) ਚੌਂਪਟ ਦੀ ਖੇਡ ਵਿਚ ਦੰਦ ਦੇ ਬਣੇ ਪਹਿਲੂਦਾਰ ਤੇ ਹਰ ਪਹਿਲ ਤੇ ਬਿੰਦੀਆਂ ਵਾਲੇ ਛੋਟੇ ਛੋਟੇ ਟੁਕੜੇ ਜਿਨ੍ਹਾਂ ਨੂੰ ਹੱਥਾਂ ਵਿਚ ਫੇਰਕੇ ਸੁਟਦੇ ਹਨ , ਤੇ ਇਸ ਤਰ੍ਹਾਂ ਪਏ ਦਾਉ ਤੋਂ ਬਿੰਦੀਆਂ ਗਿਣਕੇ ਚਾਲ ਚਲਦੇ ਹਨ । ਪਾਸੇ ਨਾ ਹੋਣ ਤਾਂ ਕੌਡੀਆਂ ਸੁਟਦੇ ਹਨ ਤੇ ਪੁਠ ਸਿਧ ਤੋਂ ਗੇਣਤੀ ਕਰਦੇ ਹਨ । ਯਥਾ-‘ ਆਪੇ ਪਾਸਾ ਆਪੇ ਸਾਰੀ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2260, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.