ਪੁਤਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੁਤਰੀ ਸੰ. ਪੁੱਤਲ ਅਤੇ ਪੁੱਤਲਿਕਾ. ਸੰਗ੍ਯਾ—ਗੁੱਡੀ. ਪੁਤਲੀ । ੨ ਭਾਵ—ਸ਼ਰੀਰ. “ਮਾਟੀ ਕੋ ਪੁਤਰਾ ਕੈਸੇ ਨਚਤ ਹੈ!” (ਆਸਾ ਕਬੀਰ) “ਪੰਚ ਤਤੁ ਕਰਿ ਪੁਤਰਾ ਕੀਨਾ.” (ਰਾਮ ਮ: ੫) “ਪੁਤਰੀ ਤੇਰੀ ਬਿਧਿਕਰਿ ਥਾਟੀ.” (ਆਸਾ ਮ: ੫) ੩ ਅੱਖ ਦੀ ਧੀਰੀ (pupil). “ਨੈਨਨ ਕੀ ਪੁਤਰੀ ਦੋਊ ਹਾਰੀ.” (ਕ੍ਰਿਸਨਾਵ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12416, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪੁਤਰੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪੁਤਰੀ (ਸੰ.। ਸੰਸਕ੍ਰਿਤ ਪੁਤ੍ਤਲ:) ਮੂਰਤ, ਪੁਤਲੀ , ਦੇਹੀ। ਯਥਾ-‘ਪੁਤਰੀ ਤੇਰੀ ਬਿਧਿ ਕਰਿ ਥਾਟੀ’। ਤੇਰੀ ਦੇਹ (ਬਿਧਿ) ਬ੍ਰਹਮਾ ਨੇ ਰਚੀ। ਅਥਵਾ ੨. ਤੇਰੀ ਦੇਹ ਜੁਗਤ ਨਾਲ ਰਚੀ ਗਈ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12397, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First