ਪੁਰਬ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੁਰਬ [ਨਾਂਪੁ] ਤਿਉਹਾਰ , ਉਤਸਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8804, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੁਰਬ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੁਰਬ. ਸੰ. ਪੂਵ. ਵਿ—ਪਹਿਲਾਂ। ੨ ਸੰ. पर्वन्. ਪਵ. ਸੰਗ੍ਯਾ—ਉਤਸਵ. ਤ੍ਯੋਹਾਰ. “ਭਾਇ ਭਗਤਿ ਗੁਰਪੁਰਬ ਕਰਿ ਨਾਮ ਦਾਨ ਇਸਨਾਨ ਦ੍ਰਿੜ੍ਹਾਯਾ.” (ਭਾਗੁ) ੩ ਕਿਸੇ ਤੀਰਥ ਦਾ ਖ਼ਾਸ ਦਿਨ , ਧਰਮ ਗ੍ਰੰਥਾਂ ਅਨੁਸਾਰ ਮੰਨਿਆ ਹੋਯਾ. “ਬਾਬਾ ਆਇਆ ਤੀਰਥੀਂ ਤੀਰਥ ਪੁਰਬ ਸਭੈ ਫਿਰ ਦੇਖੇ.” (ਭਾਗੁ) ੪ ਦੇਖੋ, ਪੁਰਬੁ ੩.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8771, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪੁਰਬ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪੁਰਬ (ਸੰ.। ਸੰਸਕ੍ਰਿਤ ਪੁਰੑਵ=ਭਰਨਾ, ਵਿਆਪਕ ਹੋਣਾ) ੧. ਵਿਆਪਕਤਾ, ਪਰਿਪੂਰਣਤਾ ਭਾਵ ਵਿਚ ਪ੍ਰਤਾਪ, ਮਹਾਤਮ। ਯਥਾ-‘ਏਕੁ ਪੁਰਬੁ ਮੈ ਤੇਰਾ ਦੇਖਿਆ ਤੂ ਸਭਨਾ ਮਾਹਿ ਰਵੰਤਾ’।
੨. (ਸੰਸਕ੍ਰਿਤ ਪਰੑਵਨੑ) ਸੂਰਜ ਅਰ ਨਿਛੱਤ੍ਰ ਲਗਨ ਆਦਿਕਾਂ ਦੇ ਯੋਗ ਤੋਂ ਬਣਾਏ ਹੋਏ ਤਿਉਹਾਰਾਂ ਦੇ ਦਿਨ , ਤਿਉਹਾਰ ਦਾ ਦਿਨ। ਯਥਾ-‘ਨਾਵਣੁ ਪੁਰਬੁ ਅਭੀਚੁ’। ਤਥਾ-‘ਪੁਰਬੀ ਨਾਵੈ ਵਰਨਾਂ ਕੀ ਦਾਤਿ’।
੩. ਪਹਿਲੇ। ਯਥਾ-‘ਪੁਰਬ ਕਮਾਣੇ ਛੋਡਹਿ ਨਾਹੀ’। ਤਥਾ-‘ਪੁਰਬੇ ਕਮਾਏ ਸ੍ਰੀਰੰਗ ਪਾਏ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8755, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First