ਪੁਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁਰੀ [ਨਾਂਇ] ਨਗਰ, ਸ਼ਹਿਰ , ਪਿੰਡ; ਦੇਵਤਿਆਂ ਦਾ ਨਿਵਾਸ-ਸਥਾਨ, ਇੰਦਰਪੁਰੀ ਦਾ ਸੰਖੇਪ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8850, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੁਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁਰੀ. ਸੰ. ਸੰਗ੍ਯਾ—ਜੋ ਆਦਮੀਆਂ ਦੀ ਆਬਾਦੀ ਅਤੇ ਧਨ ਸੰਪਦਾ ਵਿੱਚ ਵਧੀ ਹੋਈ ਹੈ, ਨਗਰੀ. ਸ਼ਹਰ. “ਕਰੋ ਬਸਾਵਨ ਸੁੰਦਰ ਪੁਰੀ.” (ਗੁਪ੍ਰਸੂ)

     ੨ ਭਾਵ—ਸ੍ਵਰਗ ਲੋਕ. ਦੇਵਪੁਰੀ. “ਪਾਤਾਲ ਪੁਰੀ ਜੈਕਾਰ ਧੁਨਿ.” (ਸਵੈਯੇ ਮ: ੧ ਕੇ) ਪਾਤਾਲ ਅਤੇ ਆਕਾਸ਼ ਲੋਕ ਵਿੱਚ ਜੈਕਾਰ ਧੁਨਿ। ੩ ਦਸ਼ ਭੇਦ ਸੰਨ੍ਯਾਸੀਆਂ ਵਿੱਚੋਂ ਇੱਕ ਜਮਾਤ, ਜਿਸ ਦੇ ਨਾਮ ਅੰਤ ਪੁਰੀ ਸ਼ਬਦ ਲਗਦਾ ਹੈ. “ਪੁਰ ਜਾਸ ਸਿੱਖ ਕੀਨੇ ਅਪਾਰ। ਪੁਰੀ ਨਾਮ ਤੌਨ ਜਾਨੋ ਵਿਚਾਰ.” (ਦੱਤਾਵ) ਦੇਖੋ, ਦਸ ਨਾਮ ਸੰਨ੍ਯਾਸੀ। ੪ ਪੁਰੁ੄੷੺ਤਮਪੁਰੀ ਦਾ ਸੰਖੇਪ, ਉੜੀਸੇ ਵਿੱਚ ਪੁਰੀ ਨਾਮ ਤੋਂ ਪ੍ਰਸਿੱਧ ਨਗਰੀ. ਦੇਖੋ, ਜਗੰਨਾਥ ੨। ੫ ਦੇਖੋ, ਪੁੜੀ. ਪੁਟਿਕਾ. “ਪੁਰੀ ਏਕ ਦੀਨੀ ਤਿਨ ਪਾਨੇ.” (ਨਾਪ੍ਰ) ੬ ਪਾਨਾਂ ਦੀ ਬੀੜੀ. ਗਿਲੌਰੀ. “ਪਾਨ ਖਾਇਕਰ ਪੁਰੀ ਬਨਾਈ.” (ਚਰਿਤ੍ਰ ੬੬) ੭ ਪੂਰਣ ਹੋਈ. “ਨਾਹਿ ਪੁਰੀ ਮਨਭਾਵਨਾ.” (ਗੁਪ੍ਰਸੂ) ੮ ਪੂਰਿਤ ਹੋਈ. ਭਰੀ ਹੋਈ. “ਗੁਰੁਕੀਰਤਿ ਸੇ ਹੈ ਪੁਰੀ.” (ਗੁਪ੍ਰਸੂ) ੯ ਖਤ੍ਰੀਆਂ ਦੀ ਇੱਕ ਜਾਤਿ ਜੋ ਛੀ ਜਾਤਾਂ ਵਿੱਚ ਗਿਣੀਦੀ ਹੈ. ਦੇਖੋ, ਖਤ੍ਰੀ ਸ਼ਬਦ. “ਪੰਮੂ ਪੁਰੀ ਗੁਰੂ ਕਾ ਪਿਆਰਾ.” (ਭਾਗੁ) ੧੦ ਅੰਤੜੀ. ਆਂਦ। ੧੧ ਦੇਹ. ਸ਼ਰੀਰ। ੧੨ ਨਦੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8660, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੁਰੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ੁਰੀ (ਸੰ.। ਸੰਸਕ੍ਰਿਤ) ਨਗਰੀ। ਯਥਾ-‘ਸਿਵ ਕੀ ਪੁਰੀ ਬਸੈ ਬੁਧਿ ਸਾਰੁ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8635, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.