ਪੋਥੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੋਥੀ ( ਨਾਂ , ਇ ) ਧਾਰਮਿਕ ਇਬਾਰਤ ਵਾਲੀ ਪੁਸਤਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3035, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੋਥੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੋਥੀ [ ਨਾਂਇ ] ਛੋਟੀ ਕਿਤਾਬ; ਧਾਰਮਿਕ ਪੁਸਤਕ; ਥੋਮ ਦੀ ਤੁਰੀ; ਪੋਸਤ ਦੀ ਡੋਡੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3028, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੋਥੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੋਥੀ . ਸੰਗ੍ਯਾ— ਪੁਸ੍ਤਕ. ਕਿਤਾਬ. ਗ੍ਰੰਥ । ੨ ਸ਼੍ਰੀ ਗੁਰੂ ਗ੍ਰੰਥ ਸਾਹਿਬ1. “ ਪੋਥੀ ਪਰਮੇਸਰ ਕਾ ਥਾਨ.” ( ਸਾਰ ਮ : ੫ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2798, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੋਥੀ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਪੋਥੀ : ਸੰਸਕ੍ਰਿਤ ‘ ਪੁਸਤਕ’ ਸ਼ਬਦ ਤੋਂ ਵਿਉਤਪੰਨ ਇਸ ਦਾ ਸਾਧਾਰਣ ਅਰਥ ਹੈ ਪੁਸਤਕ । ਪਰ ਆਮ ਤੌਰ ’ ਤੇ ਇਹ ਧਾਰਮਿਕ ਪੁਸਤਕ ਲਈ ਵਰਤਿਆ ਜਾਂਦਾ ਹੈ ।

ਸਿੱਖ ਧਰਮ ਵਿਚ ਪਵਿੱਤਰ ਧਾਰਮਿਕ ਪੁਸਤਕ ਲਈ ਇਸ ਦੀ ਵਰਤੋਂ ਹੁੰਦੀ ਆਈ ਹੈ ਜਿਸ ਵਿਚ ਸਾਧਾਰਣ ਤੌਰ’ ਤੇ ਬਾਣੀ ਲਿਖੀ ਹੁੰਦੀ ਹੈ । ‘ ਪੁਰਾਤਨ ਜਨਮਸਾਖੀ ’ ( ਸਾਖੀ 57 ) ਅਨੁਸਾਰ ਗੁਰੂ ਨਾਨਕ ਦੇਵ ਜੀ ਨੇ ਗੁਰੂ ਅੰਗਦ ਦੇਵ ਜੀ ਨੂੰ ਗੁਰਿਆਈ ਦੇਣ ਵੇਲੇ ਆਪਣੀ ਬਾਣੀ ਦੀ ਪੋਥੀ ਵੀ ਦਿੱਤੀ ਸੀ । ( ਸੋ ਪੋਥੀ ਜੁਬਾਨਿ ਗੁਰੂ ਅੰਗਦ ਜੋਗ ਮਿਲੀ ) ਬਾਬਾ ਮੋਹਨ ਪਾਸ ਸੰਭਾਲੇ ਹੋਏ ਬਾਣੀ ਸੰਕਲਨਾਂ ਨੂੰ ਗੋਇੰਦਵਾਲ ਵਾਲੀਆਂ ਪੋਥੀਆਂ , ਬਾਬੇ ਮੋਹਨ ਵਾਲੀਆਂ ਪੋਥੀਆਂ , ਸਹੰਸਰਰਾਮ ਵਾਲੀਆਂ ਪੋਥੀਆਂ ਆਦਿ ਨਾਂਵਾਂ ਨਾਲ ਯਾਦ ਕੀਤਾ ਜਾਂਦਾ ਹੈ । ਇਸੇ ਤਰ੍ਹਾਂ ਗੁਰੂ ਹਰਸਹਾਇ ਵਾਲੇ ਬਾਣੀ -ਸੰਕਲਨ ਨੂੰ ਵੀ ਪੋਥੀ ਕਿਹਾ ਜਾਂਦਾ ਰਿਹਾ ਹੈ ।

ਗੁਰੂ ਗ੍ਰੰਥ ਸਾਹਿਬ ਦੇ ਤਿਆਰ ਹੋਏ ਜਿਸ ਆਦਿ ਰੂਪ ਨੂੰ ਹਰਿਮੰਦਿਰ ਸਾਹਿਬ ਵਿਚ ਗੁਰੂ ਅਰਜਨ ਦੇਵ ਜੀ ਦੁਆਰਾ ਸਥਾਪਿਤ ਕੀਤਾ ਗਿਆ ਸੀ , ਉਸ ਦਾ ਉਦੋਂ ਪ੍ਰਚਲਿਤ ਨਾਮ ‘ ਪੋਥੀ ਸਾਹਿਬ’ ਹੀ ਸੀ ।

ਗੁਰੂ ਅਰਜਨ ਦੇਵ ਜੀ ਨੇ ਉਸ ਪੋਥੀ ਸਾਹਿਬ ਬਾਰੇ ਕਿਹਾ ਸੀ— ਪੋਥੀ ਪਰਮੇਸਰ ਕਾ ਥਾਨੁ ( ਗੁ.ਗ੍ਰੰ.1226 ) , ਕਿਉਂਕਿ ਇਸ ਵਿਚ ਪਰਮਾਤਮਾ ਸੰਬੰਧੀ ਪੂਰਾ ਗਿਆਨ ਸਮੇਟਿਆ ਹੋਇਆ ਹੈ— ਸਾਧ ਸੰਗਿ ਗਾਵਹਿ ਗੁਣ ਗੋਬਿੰਦ ਪੂਰਨ ਬ੍ਰਹਮ ਗਿਆਨੁ ( ਗੁ.ਗ੍ਰੰ.1226 ) ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2777, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਪੋਥੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪੋਥੀ ਸੰਸਕ੍ਰਿਤ ਪੁਸੑਤਕਮੑ । ਪ੍ਰਾਕ੍ਰਿਤ ਪੋਤਿੑਥਯਾ । ਹਥ ਨਾਲ ਲਿਖੀ ਪੁਸਤਕ , ਪੋਥੀ , ਪੁਸਤਕ ; ਗ੍ਰੰਥ , ਧਾਰਮਿਕ ਗ੍ਰੰਥ- ਪੋਥੀ ਪੁਰਾਣੁ ਕਮਾਈਐ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2776, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.