ਪ੍ਰਤਿਰੂਪ ਸਰੋਤ :
ਰਾਜਨੀਤੀ ਵਿਗਿਆਨ, ਵਿਸ਼ਾਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Counterpart ਪ੍ਰਤਿਰੂਪ: ਵੱਖ-ਵੱਖ ਦੇਸ਼ਾਂ ਦੀ ਸਰਕਾਰਾਂ ਆਪਣੀਆਂ ਨੀਤੀਆਂ, ਵਿਚਾਰਾਂ ਦਾ ਆਦਾਨ ਪ੍ਰਦਾਨ ਕਰਨ ਅਤੇ ਮਸਲਿਆਂ ਦਾ ਸਮਾਧਾਨ ਕਰਨ ਲਈ ਵੱਖ ਵੱਖ ਸਮੇਂ ਤੇ ਆਪਣੇ ਪ੍ਰਤੀਨਿਧੀਆਂ ਵਿਚਕਾਰ ਗੱਲਬਾਤ ਕਰਦੀਆਂ ਰਹਿੰਦੀਆਂ ਹਨ, ਕਈ ਵਾਰ ਸਬੰਧਿਤ ਦੇਸ਼ਾਂ ਦੇ ਰਾਸ਼ਟਰਪਤੀ ਜਿਵੇਂ ਕਿ ਅਮਰੀਕਾ ਦੇ ਰਾਸ਼ਟਰਪਤੀ ਤੇ ਭਾਰਤ ਦੇ ਰਾਸ਼ਟਰਪਤੀ ਅਤੇ ਕਈ ਵਾਰ ਸਬੰਧਤ ਦੇਸ਼ਾਂ ਦੇ ਪ੍ਰਧਾਨ ਮੰਤਰੀ , ਇਸੇ ਤਰ੍ਹਾਂ ਰੱਖਿਆ ਮੰਤਰੀ, ਵਣਜ ਤੇ ਵਾਪਾਰ ਮੰਤਰੀ, ਉਦਯੋਗ ਮੰਤਰੀ ਅਤੇ ਇਸੇ ਤਰ੍ਹਾਂ ਵਿਦੇਸ਼ ਸਕੱਤਰ, ਰੱਖਿਆ ਸਕੱਤਰ, ਵਣਿਜ ਸਕੱਤਰ, ਸਿੱਖਿਆ ਸਕੱਤਰ ਆਪਸ ਵਿਚ ਦੋਵਾਂ ਦੇਸ਼ਾਂ ਦੀਆਂ ਸਬੰਧਤ ਨੀਤੀਆਂ ਤੇ ਵਿਚਾਰ ਵਟਾਂਦਰਾ ਆਪਸ ਵਿਚ ਮਿਲ ਕੇ ਗੱਲਬਾਤ ਕਰਕੇ ਮਸਲਿਆਂ ਦਾ ਸਮਾਧਾਨ ਕਰਨ ਦਾ ਯਤਨ ਕਰਦੇ ਹਨ। ਇਹ ਚਰਚਾ ਸਬੰਧਤ ਦੇਸ਼ਾਂ ਦੇ ਹਮ ਅਹੁੱਦਾ ਮੰਤਰੀਆਂ, ਅਧਿਕਾਰੀਆਂ ਵਿਚਕਾਰ ਹੁੰਦੀ ਹੈ ਅਤੇ ਜਿਸ ਦੇ ਨਤੀਜੇ ਤੇ ਇਹ ਅਧਿਕਾਰੀ ਪੁਜਦੇ ਹਨ। ਉਹ ਸਬੰਧਤ ਸਰਕਾਰਾਂ ਵਲੋਂ ਪ੍ਰਵਾਨ ਸਮਝੇ ਜਾਂਦੇ ਹਨ। ਉਦਾਹਰਣ ਵਜੋਂ ਭਾਰਤ ਦੇ ਵਿਦੇਸ਼ ਮੰਤਰੀ ਐਸ.ਐਮ. ਕ੍ਰਿਸਨਾ ਆਪਣੇ ਹਮ ਅਹੁੱਦਾ ਅਮਰੀਕਾ ਦੇ ਵਿਦੇਸ਼ ਮੰਤਰੀ ਹਿਲੇਰੀ ਕਲਿਟਨ ਨਾਲ ਵਿਚਾਰ ਵਟਾਂਦਰਾ ਕਰਨਗੇ। ਇਸ ਪ੍ਰਕਾਰ ਇੰਗਲੈਂਡ ਦੇ ਪ੍ਰਧਾਨ ਮੰਤਰੀ, ਕੈਮਰਾਨ ਆਪਣੇ ਹਮ ਅਹੁੱਦਾ ਭਾਰਤ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਵਿਦੇਸ਼ੀ ਮਾਮਲਿਆਂ ਤੇ ਵਿਚਾਰ ਵਟਾਂਦਰਾ ਕਰਨਗੇ।
ਲੇਖਕ : ਡਾ. ਡੀ. ਆਰ ਸਚਦੇਵਾ,
ਸਰੋਤ : ਰਾਜਨੀਤੀ ਵਿਗਿਆਨ, ਵਿਸ਼ਾਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2303, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First