ਫਰਾਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਰਾਲਾ. ਜਿਲਾ ਜਲੰਧਰ, ਤਸੀਲ ਨਵਾਂਸ਼ਹਰ, ਥਾਣਾ ਬੰਗੇ ਦਾ ਪਿੰਡ , ਜੋ ਰੇਲਵੇਸਟੇਸ਼ਨ ਬੈਹਰਾਮ ਤੋਂ ਦੋ ਮੀਲ ਉੱਤਰ ਹੈ. ਇਸ ਪਿੰਡ ਦੇ ਵਿੱਚ ਹੀ ਸਰਕਾਰੀ ਸਕੂਲ ਦੇ ਪਾਸ ਸ਼੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਛੋਟਾ ਜੇਹਾ ਗੁਰਦ੍ਵਾਰਾ ਹੈ. ਗੁਰੂ ਜੀ ਕਰਤਾਰਪੁਰੋਂ ਕੀਰਤਪੁਰ ਜਾਂਦੇ ਇੱਥੇ ਠਹਿਰੇ ਹਨ. ਇਸ ਨਾਲ ੩-੪ ਘੁਮਾਉਂ ਜ਼ਮੀਨ ਹੈ. ਗੁਰਦ੍ਵਾਰੇ ਪਾਸ ਹੀ ਭਾਈ ਰਾਮ ਸਿੰਘ ਨਿਰਮਲੇ ਪੁਜਾਰੀ ਦੇ ਮਕਾਨ ਹਨ, ਜਿੱਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 729, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਫਰਾਲਾ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਫਰਾਲਾ (ਪਿੰਡ): ਪੰਜਾਬ ਦੇ ਜਲੰਧਰ ਜ਼ਿਲ੍ਹੇ ਦਾ ਇਕ ਪਿੰਡ ਜੋ ਫਗਵਾੜਾ ਨਗਰ ਤੋਂ 11 ਕਿ.ਮੀ. ਉੱਤਰ-ਪੂਰਬ ਵਲ ਸਥਿਤ ਹੈ। ਇਕ ਵਾਰ ਗੁਰੂ ਹਰਿ ਰਾਇ ਸਾਹਿਬ ਕਰਤਾਰਪੁਰ ਨੂੰ ਜਾਂਦੇ ਹੋਇਆਂ ਇਥੇ ਰੁਕੇ ਸਨ। ਗੁਰੂ ਜੀ ਦੀ ਆਮਦ ਦੀ ਯਾਦ ਵਿਚ ਇਥੇ ‘ਗੁਰਦੁਆਰਾ ਗੁਰੂ ਹਰਿ ਰਾਇ ਸਾਹਿਬ’ ਬਣਵਾਇਆ ਗਿਆ ਸੀ। ਸੰਨ 1940 ਈ. ਤੋਂ ਬਾਦ ਇਸ ਗੁਰੂ-ਧਾਮ ਦੇ ਪਰਿਸਰ ਵਿਚ ਨਵੇਂ ਹਾਲ ਦੀ ਇਮਾਰਤ ਵਧਾਈ ਗਈ ਹੈ। ਇਹ ਗੁਰਦੁਆਰਾ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਹੈ।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 719, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First