ਬਧਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਧਾ ਬੰਧਨ ਵਿਚ ਪਿਆ, ਫਸਿਆ, ਯਥਾ- ਅਨਦਿਨੁ ਚਿੰਤਾ ਚਿੰਤਵੈ ਚਿੰਤਾ ਬਧਾ ਜਾਇ ; ਬੰਨ੍ਹਿਆ ਅਰਥਾਤ ਬਣਾਇਆ ਭਾਵ ਆਤਮਕ ਮੁਕਾਮ ਪ੍ਰਾਪਤ ਕੀਤਾ, ਯਥਾ- ਨਾਨਕ ਬਧਾ ਘਰੁ ਤਹਾਂ ਜਿਥੈ ਮਿਰਤੁ ਨ ਜਨਮੁ ਜਰਾ ; ਬੰਨ੍ਹਿਆ ਭਾਵ ਦ੍ਰਿੜ੍ਹਤਾ ਨਾਲ ਧਾਰਨ ਕੀਤਾ- ਨਉ ਨਿਧਿ ਨਾਮੁ ਨਿਧਾਨੁ ਹਰਿ ਮੈ ਪਲੈ ਬਧਾ ਛਿਕਿ ਜੀਉ ; ਬੰਨ੍ਹਿਆ ਭਾਵ ਪਕੜਿਆ ਹੋਇਆ- ਜਮ ਦਰਿ ਬਧਾ ਚੋਟਾ ਖਾਏ ; ਪੰਡ ਰੂਪ ਵਿਚ ਬੰਨ੍ਹਿਆ- ਵੇਖੁ ਜਿ ਮਿਠਾ ਕਟਿਆ ਕਟਿ ਕੁਟਿ ਬਧਾ ਪਾਇ ; ਮਾਇਆ ਦੇ ਬੰਧਨ ਵਿਚ ਪਿਆ- ਸਾਧਾ ਸਰਣੀ ਜੋ ਪਵੈ ਸੁ ਛੁਟੈ ਬਧਾ ; ਰੋਕਿਆ ਹੋਇਆ, ਯਥਾ-ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ; ਵਸਾਇਆ, ਯਥਾ- ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ; ਮਜ਼ਬੂਰੀ ਵਿਚ, ਕੇਵਲ ਰਸਮ ਪੂਰਤੀ ਵਾਸਤੇ, ਯਥਾ- ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ। ਵੇਖੋ ਬਧੀ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 316, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.