ਬਾਥੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਥੂ ( ਨਾਂ , ਪੁ ) ਸਾਗ ਵਿੱਚ ਰਿੰਨ੍ਹਣ ਲਈ ਵਰਤੀਂਦਾ ਲਾਲ ਡੰਡੀ ਅਤੇ ਸਬਜ਼ ਪੱਤਿਆਂ ਵਾਲਾ ਬੂਟਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1327, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਾਥੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਥੂ [ ਨਾਂਪੁ ] ਬਤਖ਼ ਦੇ ਪਹੁੰਚਿਆਂ ਵਰਗੇ ਪੱਤਿਆਂ ਵਾਲ਼ਾ ਸਾਗ ਜੋ ਨਦੀਨ ਵਜੋਂ ਉੱਗਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1327, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬਾਥੂ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਬਾਥੂ ( ਪਿੰਡ ) : ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦਾ ਇਕ ਪਿੰਡ ਜੋ ਨੰਗਲ ਤੋਂ ਗੜ੍ਹਸ਼ੰਕਰ ਨੂੰ ਜਾਣ ਵਾਲੀ ਸੜਕ ਉਤੇ ਲਗਭਗ 15 ਕਿ.ਮੀ. ਦੀ ਵਿਥ ਉਤੇ ਸਥਿਤ ਹੈ । ਗੁਰੂ ਗੋਬਿੰਦ ਸਿੰਘ ਜੀ ਸੰਨ 1700 ਈ. ਵਿਚ ਬਿਭੌਰ ( ਭਬੌਰ ) ਤੋਂ ਆਉਂਦੇ ਹੋਏ ਇਸ ਪਿੰਡ ਤੋਂ ਬਾਹਰ ਪਲਾਸ ( ਪਲਾਹ ) ਦੇ ਬ੍ਰਿਛ ਹੇਠਾਂ ਰੁਕੇ ਸਨ । ਗੁਰੂ ਜੀ ਦੀ ਆਮਦ ਦੀ ਯਾਦ ਵਿਚ ਇਥੇ ‘ ਗੁਰਦੁਆਰਾ ਗੁਰਪਲਾਹ ਪਾਤਿਸ਼ਾਹੀ ਦਸਮੀ ’ ਬਣਿਆ ਹੋਇਆ ਹੈ । ਸਥਾਨਕ ਰਵਾਇਤ ਅਨੁਸਾਰ ਗੁਰੂ ਜੀ ਦੀ ਭੇਂਟ ਗੁਰੂ ਨਾਨਕ ਦੇਵ ਜੀ ਦੇ ਵੰਸ਼ਜ ਬਾਬਾ ਕਲਾਧਾਰੀ ਨਾਲ ਵੀ ਹੋਈ ਸੀ ਜੋ ਉਦੋਂ ਊਨਾ ਵਿਚ ਰਹਿੰਦੇ ਸਨ । ਇਹ ਗੁਰੂ-ਧਾਮ ਪਿੰਡ ਤੋਂ ਬਾਹਰ ਸੁਆਂ ਨਦੀ ਦੇ ਕੰਢੇ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਤੋਂ ਬਣਿਆ ਹੋਇਆ ਚਲਾ ਆ ਰਿਹਾ ਹੈ । ਇਸ ਦੀ ਵਿਵਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰਦੀ ਹੈ ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1241, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.