ਬੀੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੀੜ (ਨਾਂ,ਇ) ਜੰਗਲ; ਚਰਾਂਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5914, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੀੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੀੜ 1 [ਨਾਂਇ] ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਦੇਹ 2 [ਨਾਂਇ] ਜੰਗਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5903, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬੀੜ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਬੀੜ: ਬੀੜ ਸ਼ਬਦ ਬੀੜਨਾ ਕ੍ਰਿਆ ਤੋਂ ਬਣਿਆ ਨਾਉਂ (ਸੰਗਿਆ) ਹੈ। ਬੀੜਨਾ ਤੋਂ ਭਾਵ ਹੈ ਕਿਸੇ ਚੀਜ਼ ਨੂੰ ਚੰਗੀ ਤਰ੍ਹਾਂ ਨਾਲ ਲਪੇਟਣਾ ਜਾਂ ਸਮੇਟਣਾ। ਗੁਰੂ ਗ੍ਰੰਥ ਸਾਹਿਬ ਦੀਆਂ ਜੋ ਖੁਲ੍ਹੀਆਂ ਜੁਜ਼ਾਂ ਭਾਈ ਗੁਰਦਾਸ ਨੇ ਲਿਖੀਆਂ ਸਨ , ਉਨ੍ਹਾਂ ਨੂੰ ਇਕ ਆਕਾਰ ਵਿਚ ਸਮੇਟਣ ਜਾਂ ਬੰਨ੍ਹਣ’ਤੇ ਜੋ ਆਕ੍ਰਿਤੀ ਤਿਆਰ ਹੋਈ, ਉਸ ਨੂੰ ‘ਬੀੜ’ ਨਾਂ ਦਿੱਤਾ ਗਿਆ ਅਤੇ ਇਹੀ ਨਾਂ ਪ੍ਰਚਲਿਤ ਹੋ ਗਿਆ। ਇਹ ਨਾਂ ਹੱਥ -ਲਿਖਿਤ ਗੁਰੂ ਗ੍ਰੰਥ ਸਾਹਿਬ ਦੇ ਆਕਾਰਾਂ ਨਾਲ ਅਧਿਕਤਰ ਪ੍ਰਚਲਿਤ ਰਿਹਾ, ਪਰ ਕਈ ਵਾਰ ਛਪੇ ਹੋਏ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਲਈ ਵੀ ‘ਬੀੜ ਸਾਹਿਬ’ ਸ਼ਬਦ ਵਰਤ ਲਿਆ ਜਾਂਦਾ ਹੈ। ਵਿਸਤਾਰ ਲਈ ਵੇਖੋ ‘ਪੁਰਾਤਨ ਬੀੜਾਂ ’।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5721, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ


pargat singh, ( 2018/03/05 06:3445)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.