ਭਗੜਾਣਾ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਭਗੜਾਣਾ (ਪਿੰਡ): ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਨਗਰ ਤੋਂ 20 ਕਿ.ਮੀ. ਦੀ ਵਿਥ ਉਤੇ ਵਸਿਆ ਇਕ ਪਿੰਡ ਜਿਥੇ ਗੁਰੂ ਤੇਗ ਬਹਾਦਰ ਜੀ ਆਪਣੀ ਪ੍ਰਚਾਰ-ਯਾਤ੍ਰਾ ਵੇਲੇ ਕੁਝ ਸਮੇਂ ਲਈ ਠਹਿਰੇ ਸਨ। ਇਥੋਂ ਦੇ ਦੋ ਸਿੱਖਾਂ—ਭਾਈ ਅਮਰੂ ਅਤੇ ਭਾਈ ਦਿਆਲਾ—ਨੇ ਗੁਰੂ ਜੀ ਦੀ ਬਹੁਤ ਸੇਵਾ ਕੀਤੀ। ਗੁਰੂ ਜੀ ਦੀ ਆਮਦ ਦੀ ਯਾਦ ਵਿਚ ਇਥੇ ਪਹਿਲਾਂ ਥੜਾ ਸਾਹਿਬ ਬਣਾਇਆ ਗਿਆ ਅਤੇ ਫਿਰ ਪਟਿਆਲਾ-ਪਤਿ ਮਹਾਰਾਜਾ ਕਰਮ ਸਿੰਘ ਨੇ ਮੰਜੀ ਸਾਹਿਬ ਦੀ ਉਸਾਰੀ ਕਰਵਾਈ ਜੋ ਹੁਣਗੁਰਦੁਆਰਾ ਨੌਵੀਂ ਪਾਤਿਸ਼ਾਹੀ’ ਦੇ ਨਾਂ ਨਾਲ ਪ੍ਰਸਿੱਧ ਹੈ। ਇਹ ਗੁਰੂ-ਧਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਹੈ, ਪਰ ਇਸ ਦੀ ਵਿਵਸਥਾ ਸਥਾਨਕ ਕਮੇਟੀ ਕਰਦੀ ਹੈ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 432, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਭਗੜਾਣਾ ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ

ਭਗੜਾਣਾ : ਇਹ ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਤਹਿਸੀਲ ਦਾ ਇਕ ਪਿੰਡ ਹੈ ਜਿਹੜਾ ਰਾਜਪੁਰੇ ਤੋਂ 11 ਕਿ. ਮੀ. ਅਤੇ ਰੇਲਵੇ ਸਟੇਸ਼ਨ ਸਾਧੂਗੜ੍ਹ ਤੋਂ 8.05 ਕਿ. ਮੀ. ਦੂਰ ਸਥਿਤ ਹੈ। ਇਸ ਪਿੰਡ ਦੀ ਦੱਖਣ ਦਿਸ਼ਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਗੁਰਦੁਆਰਾ ਹੈ। ਸਾਬਕਾ ਪਟਿਆਲਾ ਰਿਆਸਤ ਨੇ ਗੁਰਦੁਆਰੇ ਦੇ ਨਾਂ 250 ਵਿਘੇ ਜ਼ਮੀਨ ਲਗਵਾਈ ਸੀ। 

ਭਗੜਾਣਾ ਪਿੰਡ ਵਿਚ ਇਕ ਪ੍ਰਾਇਮਰੀ ਅਤੇ ਇਕ ਮਿਡਲ ਸਕੂਲ ਹੈ। ਡਾਕਘਰ ਵੀ ਬਣਿਆ ਹੋਇਆ ਹੈ। ਇਸ ਪਿੰਡ ਦਾ ਰਕਬਾ 463 ਹੈਕਟੇਅਰ ਹੈ। 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 256, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2018-03-12-12-27-08, ਹਵਾਲੇ/ਟਿੱਪਣੀਆਂ: ਹ. ਪੁ. –ਮ. ਕੋ. ; ਤ. ਗੁ. ਗੁ. ਡਿ. ਸੈਂ. ਹੈਂ ਬੁ. -ਪਟਿਆਲਾ (1981)

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.