ਭਰਤਗੜ੍ਹ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਭਰਤਗੜ੍ਹ (ਪਿੰਡ): ਪੰਜਾਬ ਦੇ ਰੋਪੜ ਜ਼ਿਲ੍ਹੇ ਦਾ ਇਕ ਪਿੰਡ ਜੋ ਕੀਰਤਪੁਰ ਤੋਂ 10 ਕਿ.ਮੀ. ਦੱਖਣ ਵਾਲੇ ਪਾਸੇ ਹੈ। ਸਿੱਖ ਇਤਿਹਾਸ ਅਨੁਸਾਰ ਗੁਰੂ ਤੇਗ ਬਹਾਦਰ ਜੀ ਦਿੱਲੀ ਵਿਚ ਸ਼ਹਾਦਤ ਦੇਣ ਲਈ ਜਾਣ ਵੇਲੇ ਜੁਲਾਈ, 1675 ਈ. ਵਿਚ ਕੀਰਤਪੁਰ ਤੋਂ ਚਲ ਕੇ ਇਥੇ ਠਹਿਰੇ ਸਨ। ਗੁਰੂ ਜੀ ਦੀ ਆਮਦ ਦੀ ਯਾਦ ਵਿਚ ਇਥੇ ਥੜਾ ਸਾਹਿਬ ਬਣਵਾਇਆ ਗਿਆ। ਗੁਰਦੁਆਰੇ ਦੀ ਵਰਤਮਾਨ ਇਮਾਰਤ ਸੰਨ 1932 ਈ. ਵਿਚ ਬਣਾਈ ਗਈ। ਇਸ ਦੀ ਵਿਵਸਥਾ ਸਥਾਨਕ ਕਮੇਟੀ ਕਰਦੀ ਹੈ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 900, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.