ਭਵਜਲ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਭਵਜਲ : ਗੁਰਬਾਣੀ ਵਿਚ ਇਸ ਸ਼ਬਦ ਦੀ ਵਰਤੋਂ ਸੰਸਾਰ-ਸਾਗਰ ਲਈ ਹੋਈ ਹੈ । ਸੰਸਾਰ ਦੇ ਪ੍ਰਪੰਚ ਤੋਂ ਉਬਰ ਕੇ ਪਰਮਾਤਮਾ ਤਕ ਪਹੁੰਚਣਾ ਇਤਨਾ ਹੀ ਕਠਿਨ ਹੈ ਜਿਤਨਾ ਸਮੁੰਦਰ ਨੂੰ ਪਾਰ ਕਰਨਾ ਔਖਾ ਹੈ । ਸਮੁੰਦਰ ਨੂੰ ਪਾਰ ਕਰਨ ਦਾ ਸਾਧਨ ਜਹਾਜ਼ ਹੈ । ਸੰਸਾਰ-ਸਾਗਰ ਨੂੰ ਤਰਨ ਲਈ ਗੁਰੂ ਬੋਹਿਥ ਦੀ ਭੂਮਿਕਾ ਨਿਭਾਉਂਦਾ ਹੈ । ਜੈਤਸਰੀ ਰਾਗ ਦੀ ਵਾਰ ਵਿਚ ਅੰਕਿਤ ਹੈ— ਭਉਜਲੁ ਬਿਖਮੁ ਅਸਗਾਹੁ ਗੁਰਿ ਬੋਹਿਥੈ ਤਾਰਿਅਮੁ ( ਗੁ.ਗ੍ਰੰ.710 ) । ਸ਼ਬਦ ਜਾਂ ਹਰਿ-ਨਾਮ ਦੀ ਆਰਾਧਨਾ ਦੁਆਰਾ ਵੀ ਇਹ ਤਰਿਆ ਜਾ ਸਕਦਾ ਹੈ— ਭਵਜਲੁ ਬਿਨੁ ਸਬਦੈ ਕਿਉ ਤਰੀਐ ਨਾਮ ਬਿਨਾ ਜਗੁ ਰੋਗਿ ਬਿਆਪਿਆ ਦੁਬਿਧਾ ਡੁਬਿ ਡੁਬਿ ਮਰੀਐ ( ਗੁ.ਗ੍ਰੰ.1125 ) ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1793, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਭਵਜਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭਵਜਲ ਸੰਸਕ੍ਰਿਤ ਭਵ + ਜਲ । ਭਵਸਾਗਰ , ਸੰਸਾਰ-ਸਮੁੰਦਰ , ਵਿਸ਼ੈ-ਜਲ ਯੁਕਤ ਜਗਤ , ਯਥਾ- ਸਰੰਜਾਮਿ ਲਾਗੁ ਭਵਜਲ ਤਰਨ ਕੈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1793, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.