ਭਵਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭਵਨ [ਨਾਂਪੁ] ਵੱਡੀ ਇਮਾਰਤ, ਪੈਲੇਸ, ਮਕਾਨ , ਘਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 687, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਭਵਨ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭਵਨ (ਸੰ.। ਸੰਸਕ੍ਰਿਤ) ੧. ਘਰ। ਅਸਥਾਨ=ਜਗ੍ਹਾ। ਮੰਦਰ। ਯਥਾ-‘ਭਵਨ ਭਵਨ ਪਵਿਤ੍ਰ ਸਭਿ ਕੀਏ ਜਹ ਧੂਰਿ ਪਰੀ ਜਨ ਪਗੇ ’।
੨. ਭਾਵ ਵਿਚ ਸਰੀਰ। ਯਥਾ-‘ਭਾਠੀ ਭਵਨੁ ਪ੍ਰੇਮ ਕਾ ਪੋਚਾ ’। ਸਰੀਰ ਰੂਪੀ ਭੱਠੀ ਹੈ।
੩. (ਭਾ. ਸੰ.। ਪੰਜਾਬੀ ਭਉਣਾ ਤੋਂ। ਦੇਖੋ , ਭਵੀ) ਫਿਰਨ ਨਾਲ (ਤੀਰਥਾਂ ਵਿਚ)। ਯਥਾ-‘ਕਹਨਿ ਭਵਨਿ ਨਾਹੀ ਪਾਇਓ ਪਾਇਓ’। (ਆਪ ਨੂੰ ਮਹਾਤਮਾ) ਕਹਿਣ ਨਾਲ ਤੇ (ਤੀਰਥਾਂ ਵਿਚ) ਫਿਰਨ ਕਰਕੇ (ਪਰਮੇਸ਼ਰ) ਨਹੀਂ ਪਾਇਆ ਜਾਂਦਾ।
੪. ਸੰਸਾਰ। ਯਥਾ-‘ਸਗਲ ਭਵਨ ਕੇ ਨਾਇਕਾ’।
੫. ਲੋਕ। ਯਥਾ-‘ਭਵਨ ਚਤੁਰ ਦਸ ਭਾਠੀ ਕੀਨੀੑ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 629, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First