ਭੂੰਦੜ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਭੂੰਦੜ ( ਪਿੰਡ ) : ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦਾ ਇਕ ਪਿੰਡ ਜੋ ਰਾਮਪੁਰਾ ਫੂਲ ਨਗਰ ਤੋਂ 7 ਕਿ.ਮੀ. ਦੱਖਣ ਦਿਸ਼ਾ ਵਿਚ ਸਥਿਤ ਹੈ । ਸਿੱਖ ਇਤਿਹਾਸ ਅਨੁਸਾਰ ਗੁਰੂ ਹਰਿਗੋਬਿੰਦ ਸਾਹਿਬ ਮਾਲਵੇ ਦੀ ਪ੍ਰਚਾਰ ਯਾਤ੍ਰਾ ਵੇਲੇ ਇਸ ਪਿੰਡ ਆਏ ਸਨ । ਗੁਰੂ ਸਾਹਿਬ ਦੀ ਆਮਦ ਦੀ ਯਾਦ ਵਿਚ ਪਿੰਡ ਦੇ ਉੱਤਰ ਵਲ ‘ ਗੁਰਦੁਆਰਾ ਸਾਹਿਬ ਛੇਵੀਂ ਪਾਤਿਸ਼ਾਹੀ’ ਨਾਂ ਦਾ ਸਮਾਰਕ ਬਣਾਇਆ ਗਿਆ । ਸੰਨ 1950 ਈ. ਤੋਂ ਬਾਦ ਇਸ ਦੀ ਇਮਾਰਤ ਵਿਚ ਹੋਰ ਵਾਧਾ ਕੀਤਾ ਗਿਆ । ਇਸ ਗੁਰਦੁਆਰੇ ਦੀ ਵਿਵਸਥਾ ਪਿੰਡ ਦੀ ਸੰਗਤ ਕਰਦੀ ਹੈ ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1685, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.