ਮੇਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੇਲੀ ( ਨਾਂ , ਪੁ ) ਵਿਆਹ ਅਵਸਰ ਪੁਰ ਆਏ ਅੰਗ ਸਾਕ; ਮਿਲਣ ਵਾਲਾ; ਸੱਜਣ; ਮਿੱਤਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3207, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੇਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੇਲੀ [ ਨਾਂਪੁ ] ਮਿਲ਼ਨ ਵਾਲ਼ਾ , ਸੱਜਣ , ਮਿੱਤਰ; ( ਬਵ ) ਵਿਆਹ ਵਿੱਚ ਸ਼ਾਮਲ ਹੋਣ ਵਾਲ਼ੇ ਰਿਸ਼ਤੇਦਾਰ ਆਦਿ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3199, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮੇਲੀ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਮੇਲੀ : ਇਸ ਦਾ ਸ਼ਾਬਦਿਕ ਅਰਥ ਹੈ ਮੇਲ ਕਰਾਉਣ ਵਾਲਾ । ‘ ਦਬਿਸਤਾਨ-ਏ-ਮਜ਼ਾਹਿਬ’ ਦੇ ਲੇਖਕ ਜ਼ੁਲਿਫ਼ਕਾਰ ਅਰਦਿਸਤਾਨੀ ਨੇ ਮਸੰਦਾਂ ਦਾ ਜ਼ਿਕਰ ਕਰਦਿਆਂ ਮੇਲੀਆਂ ਬਾਰੇ ਵੀ ਜਾਣਕਾਰੀ ਦਿੱਤੀ ਹੈ । ਇਹ ਮਸੰਦਾਂ ਦੇ ਇਕ ਪ੍ਰਕਾਰ ਦੇ ਸਹਾਇਕ ਹੁੰਦੇ ਸਨ ਜੋ ਧਰਮ ਪ੍ਰਚਾਰ ਲਈ ਸਿੱਖਾਂ ਨਾਲ ਸੰਪਰਕ ਕਾਇਮ ਕਰਦੇ ਸਨ ਅਤੇ ਉਨ੍ਹਾਂ ਤੋਂ ਦਸਵੰਧ ਦੀ ਰਕਮ ਲੈ ਕੇ ਮਸੰਦਾਂ ਦੇ ਡੇਰੇ ਪਹੁੰਚਾਉਂਦੇ ਸਨ । ਇਨ੍ਹਾਂ ਨੂੰ ‘ ਉਪ-ਮਸੰਦ’ ਵੀ ਕਿਹਾ ਜਾ ਸਕਦਾ ਹੈ ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2931, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਮੇਲੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੇਲੀ ( ਸੰ. । ਦੇਖੋ , ਮੇਲਿ । ਮੇਲ ਤੋਂ ਮੇਲੀ , ਪੰਜਾਬੀ ) ੧. ਸਾਥੀ , ਮਿਲਾਪੀ । ਯਥਾ-‘ ਮੇਲੀ ਅਪਨੇ ਉਨਿ ਲੇ ਬਾਂਧੇ’ ।

੨. ( ਕ੍ਰਿ. ) ਮਿਲਾਈ । ਯਥਾ-‘ ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ’ ।

੩. ਕੱਠੀ ਕੀਤੀ । ਯਥਾ-‘ ਮਾਲਾ ਮੇਲੀਂ ਚਾਰਿ’ ।

੪. ਪਾਈ । ਉਪਰਲੀ ਤੁਕ ਦਾ ਅਰਥ ਬਣੇਗਾ- ਮਾਲਾ ਗਲ ਵਿਚ ਪਾਈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2930, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.