ਮੋਨੀ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਮੋਨੀ: ਇਸ ਦਾ ਸ਼ਾਬਦਿਕ ਅਰਥ ਹੈ ਚੁਪ ਰਹਿਣ ਵਾਲਾ, ਜੋ ਬੋਲਦਾ ਨ ਹੋਵੇ। ਚੂੰਕਿ ਮੋਨੀ ਲੋਗ ਆਮ ਤੌਰ ’ਤੇ ਮੁਨੀਆਂ ਜਾਂ ਰਿਸ਼ੀਆਂ ਵਾਲੀ ਜੀਵਨ-ਜੁਗਤ ਅਪਣਾਉਂਦੇ ਹਨ, ਇਸ ਲਈ ਗੁਰੂ ਗ੍ਰੰਥ ਸਾਹਿਬ ਵਿਚ ‘ਮੋਨੀ’ ਨੂੰ ‘ਮੁਨੀ ’ ਦੇ ਅਰਥ ਵਿਚ ਵੀ ਵਰਤ ਲਿਆ ਗਿਆ ਹੈ, ਜਿਵੇਂ ਗੁਰੂ ਅਮਰਦਾਸ ਜੀ ਨੇ ਕਿਹਾ ਹੈ—ਪੰਡਿਤ ਮੋਨੀ ਪੜਿ ਪੜਿ ਥਕੇ ਭੇਖ ਥਕੇ ਤਨੁ ਧੋਇ। ਬਿਨੁ ਸਬਦੈ ਕਿਨੈ ਨ ਪਾਇਓ ਦੁਖੀਏ ਚਲੇ ਰੋਇ। (ਗੁ.ਗ੍ਰੰ.1250)।
ਸਿੱਖ ਧਰਮ ਵਿਚ ਮੋਨੀ ਸਾਧਕ ਬਣਨ ਲਈ ਕੋਈ ਸੰਕੇਤ ਨਹੀਂ ਹੈ। ਪਰ ਹਜ਼ੂਰ ਸਾਹਿਬ ਵਿਚ ਇਕ ਮੋਨੀ ਮੁੱਖ ਗ੍ਰੰਥੀ/ਜੱਥੇਦਾਰ ਦੀ ਹੋਂਦ ਵਲ ਸੰਕੇਤ ਜ਼ਰੂਰ ਕੀਤਾ ਜਾਂਦਾ ਹੈ।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18615, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਮੋਨੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮੋਨੀ (ਸੰ.। ਸੰਸਕ੍ਰਿਤ ਮੋਨੀ) ਨਾ ਬੋਲਣ ਵਾਲਾ। ਯਥਾ-‘ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ’। ਤਥਾ-‘ਪੜਿ ਪੜਿ ਪੰਡਿਤ ਮੋਨੀ ਥਾਕੇ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 18613, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First