ਰਾਮ ਸਿੰਘ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਰਾਮ ਸਿੰਘ (ਮ. 1716 ਈ.): ਅੰਮ੍ਰਿਤਸਰ ਦੇ ਮੀਰਪੁਰ ਪੱਟੀ ਨਾਂ ਦੇ ਪਿੰਡ ਦਾ ਇਕ ਬਲ ਜੱਟ , ਜੋ ਭਾਈ ਬਾਜ ਸਿੰਘ ਦਾ ਛੋਟਾ ਭਰਾ ਸੀ। ਇਸ ਨੇ ਗੁਰੂ ਗੋਬਿੰਦ ਸਿੰਘ ਜੀ ਤੋਂ ਅੰਮ੍ਰਿਤ ਪਾਨ ਕੀਤਾ ਅਤੇ ਜਦੋਂ ਗੁਰੂ ਜੀ ਨੇ ਨਾਂਦੇੜ ਤੋਂ ਬਾਬਾ ਬੰਦਾ ਬਹਾਦਰ ਨੂੰ ਪੰਜਾਬ ਵਲ ਭੇਜਿਆ ਤਾਂ ਪੰਜ ਸਿੰਘ ਵੀ ਨਾਲ ਤੋਰੇ ਜਿਨ੍ਹਾਂ ਵਿਚੋਂ ਇਕ ਇਹ ਸੀ। ਇਸ ਨੇ ਬਾਬਾ ਬੰਦਾ ਬਹਾਦਰ ਦੀਆਂ ਕੀਤੀਆਂ ਅਨੇਕ ਸੈਨਿਕ ਮੁਹਿੰਮਾਂ ਵਿਚ ਹਿੱਸਾ ਲਿਆ ਅਤੇ ਆਪਣੀ ਬਹਾਦਰੀ ਦੇ ਜੌਹਰ ਵਿਖਾਏ। ਮਈ 1710 ਈ. ਵਿਚ ਬਾਬਾ ਬੰਦਾ ਬਹਾਦਰ ਨੇ ਇਸ ਨੂੰ ਥਾਨੇਸਰ ਦਾ ਪ੍ਰਬੰਧਕ ਸਥਾਪਿਤ ਕੀਤਾ। ਇਸ ਨੇ ਫ਼ਿਰੋਜ਼ਖ਼ਾਨ ਮਿਵਾਤੀ ਨਾਲ ਤਰਾਉੜੀ, ਥਾਨੇਸਰ, ਸ਼ਾਹਾਬਾਦ ਆਦਿ ਵਿਚ ਹੋਏ ਯੁੱਧਾਂ ਵਿਚ ਹਿੱਸਾ ਲਿਆ। ਗੁਰਦਾਸ-ਨੰਗਲ ਦੀ ਗੜ੍ਹੀ ਵਿਚੋਂ ਇਸ ਨੂੰ ਬੰਦੀ ਬਣਾਇਆ ਗਿਆ ਅਤੇ ਜੂਨ 1716 ਈ. ਵਿਚ ਬਾਬਾ ਬੰਦਾ ਬਹਾਦਰ ਦੇ ਨਾਲ ਦਿੱਲੀ ਵਿਚ ਸ਼ਹੀਦ ਕੀਤਾ ਗਿਆ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1045, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.